ਫੂਡ ਸੇਫ਼ਟੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ.
ਖ
ਖਾਧ ਪਦਾਰਥਾਂ ਦੀ ਚੈਕਿੰਗ ਦੌਰਾਨ ਫੂਡ ਸੇਫ਼ਟੀ ਟੀਮ ਦੇ ਅਧਿਕਾਰੀ।
30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਵਲੋਂ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਸੋਢੀ ਅਤੇ ਟੀਮ ਮੈਂਬਰਾਂ ਨੇ ਵੱਖ-ਵੱਖ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਗੜ੍ਹਦੀਵਾਲਾ ਵਿਖੇ ਸੜਕ ਕਿਨਾਰੇ ਜਲੇਬੀਆਂ ਵੇਚ ਰਹੇ ਵਿਕਰੇਤਾ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜਲੇਬੀਆਂ ਵਿਚ ਫੂਡ ਕਲਰ ਦੀ ਵੱਧ ਮਾਤਰਾ ਵਿਚ ਵਰਤੋਂ ਪਾਈ ਜਾਣ ਕਾਰਨ ਸੰਬੰਧਿਤ ਜਲੇਬੀਆਂ ਮੌਕੇ ‘ਤੇ ਹੀ ਨਸ਼ਟ ਕਰਵਾਈਆਂ ਗਈਆਂ। ਟੀਮ ਵਲੋਂ ਵਿਕਰੇਤਾ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਮਿਠਾਈਆਂ ਨੂੰ ਖੁੱਲ੍ਹੇ ਵਿਚ ਨਾ ਰੱਖਿਆ ਜਾਵੇ, ਸਗੋਂ ਧੂੜ, ਮੱਖੀਆਂ ਤੇ ਹੋਰ ਗੰਦਗੀ ਤੋਂ ਬਚਾਉਣ ਲਈ ਹਮੇਸ਼ਾ ਢੱਕ ਕੇ ਰੱਖਿਆ ਜਾਵੇ। ਵਿਕਰੇਤਾ ਨੂੰ ਖਾਧ ਪਦਾਰਥ ਤਿਆਰ ਕਰਨ ਅਤੇ ਵੇਚਣ ਸਮੇਂ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਮੁਕੇਰੀਆਂ ਵਿਖੇ ਪਠਾਨਕੋਟ ਰੋਡ ‘ਤੇ ਸ ਥਿਤ ਇਕ ਢਾਬੇ ਦੀ ਵੀ ਜਾਂਚ ਕੀਤੀ ਗਈ। ਚ ੈਕਿੰਗ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਦੋ ਸੈਂਪਲ ਲਏ ਗਏ। ਇਸੇ ਦੌਰਾਨ ਬਿਨਾਂ ਮਿਆਦ ਪੁੱਗਣ ਦੀ ਤਾਰੀਖ਼ ਦਰਜ ਕੀਤੇ ਸੌਸ ਮੌਕੇ ‘ਤੇ ਨਸ਼ਟ ਕਰਵਾਏ ਗਏ, ਤਾਂ ਜੋ ਖਪਤਕਾਰਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ। ਫੂਡ ਸੇਫ਼ਟੀ ਟੀਮ ਨੇ ਖਾਧ ਪਦਾਰਥਾਂ ਦੇ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਖਾਧ ਪਦਾਰਥਾਂ ਦੀ ਤਿਆਰੀ, ਸਟੋਰੇਜ ਤੇ ਵਿਕਰੀ ਦੌਰਾਨ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ।