30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

12 ਨੂੰ ਪ੍ਰਕਾਸ਼ਿਤ ਹੋਵੇਗਾ ਵੋਟਰ ਸੂਚੀਆਂ ਦਾ ਡਰਾਫ਼ਟ ਤੇ 4 ਜਨਵਰੀ ਨੂੰ ਹੋਵੇਗੀ ਅੰਤਿਮ ਪ੍ਰਕਾਸ਼ਨਾਂ-ਆਸ਼ਿਕਾ ਜੈਨ

ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਫ਼ੋਟੋ ਵਾਲੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐਸ. ਐਸ.

ਅਜੀਤ ਡੈਸਕ 30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਫ਼ੋਟੋ ਵਾਲੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐਸ. ਐਸ. ਆਰ.)-2027 ਕਰਵਾਈ ਜਾ ਰਹੀ ਹੈ। ਇਸ ਸੁਧਾਈ ਲਈ 1 ਜਨਵਰੀ 2027 ਨੂੰ ਯੋਗਤਾ ਮਿਤੀ ਨਿਰਧਾਰਿਤ ਕੀਤੀ ਗਈ ਹੈ। ਇਸ ਦਾ ਉਦੇਸ਼ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਹੋਣ ਵਾਲੇ ਨਾਗਰਿਕਾਂ ਦੇ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਯੋਗ ਨਾਗਰਿਕਾਂ ਦੇ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਹਿਤ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਅਰਜ਼ੀਆਂ ਦੇ ਸਕਣਗੇ। ਇਸ ਤੋਂ ਇਲਾਵਾ 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027 ਨੂੰ ਨਿਰਧਾਰਿਤ ਉਮਰ ਪੂਰੀ ਕਰਨ ਵਾਲੇ ਸੰਭਾਵੀ ਯੋਗ ਵੋਟਰਾਂ ਤੋਂ ਵੀ ਅਗਾਊਂ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ, ਤਾਂ ਜੋ ਉਨ੍ਹਾਂ ਨੂੰ ਨਿਰਧਾਰਿਤ ਸਮੇਂ ‘ਤੇ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਮੁੜ ਵਿਵਸਥਾ ਦਾ ਕੰਮ 2 ਨਵੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 12 ਨਵੰਬਰ ਨੂੰ ਵੋਟਰ ਸੂਚੀਆਂ ਦੇ ਏਕੀਕ੍ਰਿਤ ਖਰੜੇ ਦਾ ਪ੍ਰਕਾਸ਼ਨ ਕੀਤਾ ਜਾਵੇਗਾ। ਖਰੜਾ ਵੋਟਰ ਸੂਚੀਆਂ ਸੰਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 12 ਨਵੰਬਰ ਤੋਂ 11 ਦਸੰਬਰ ਤੱਕ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 4 ਜਨਵਰੀ 2027 ਨੂੰ ਹੋਵੇਗਾ। ਆਸ਼ਿਕਾ ਜੈਨ ਨੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿਚ ਹਰੇਕ ਯੋਗ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ, ਇਸ ਲਈ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਪਾਉਣ ਦੇ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਤੌਰ ‘ਤੇ ਅੱਗੇ ਆ ਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਸਵਾਮੀ ਸਤਿਆਨੰਦ ਪੂਰੀ ਦੀ ਬਰਸੀ ’ਤੇ ਸਤਿਸੰਗ ਕਰਵਾਇਆ ਅਗਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 310 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।