ਘੋਗਰਾ, 29 ਅਕਤੂਬਰ (ਆਰ. ਐੱਸ. ਸਲਾਰੀਆ)-ਵਿਧਾਨ ਸਭਾ ਹਲਕਾ ਦਸੂਹਾ ਦੇ ਅਧੀਨ ਪੈਂਦੇ ਪਿੰਡ ਘੋਗਰਾ ਵਿਖੇ ਸਬ ਸਰਕਲ ਪ੍ਰਧਾਨ ਡਾ. ਸੱਜਣ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਨਵ ਨਿਯੁਕਤ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੇ ਬੋਲਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਭੁਪਿੰਦਰ ਸਿੰਘ ਨੀਲੂ ਚੀਮਾ, ਡਾ. ਸੱਜਣ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ ਘੋਗਰਾ, ਨਿਰਮਲ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਕਾਲੜਾ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।