30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਸ਼ਵ ਸਟਰੋਕ ਦਿਵਸ ਮੌਕੇ ਸਿਵਲ ਹਸਪਤਾਲ ’ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਸਟਰੋਕ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

ਅਜੀਤ ਡੈਸਕ 30-10-2026
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਸਟਰੋਕ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਸਟਰੋਕ ਦੇ ਲੱਛਣਾਂ, ਇਸ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਸਿਹਤ ਮਾਹਿਰਾਂ ਨੇ ਦੱਸਿਆ ਕਿ ਸਟਰੋਕ ਇਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜਿਸ ‘ਚ ਦਿਮਾਗ਼ ਤੱਕ ਖੂਨ ਦੀ ਸਪਲਾਈ ਰੁਕਣ ਜਾਂ ਦਿਮਾਗ਼ ਦੀ ਕਿਸੇ ਖੂਨ ਦੀ ਨਾੜੀ ਦੇ ਫਟਣ ਕਾਰਨ ਦਿਮਾਗ਼ੀ ਸੈੱਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅਜਿਹੀ ਸਥਿਤੀ ਵਿਚ ਮਰੀਜ਼ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਡਾ. ਰਣਜੀਤ ਸਿੰਘ ਨੇ ਕਿਹਾ ਕਿ ਸਟਰੋਕ ਦੇ ਮਰੀਜ਼ ਲਈ ਸਮੇਂ ਸਿਰ ਇਲਾਜ ਜੀਵਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜੇਕਰ ਮਰੀਜ਼ ਨੂੰ ਲੱਛਣ ਸ਼ੁਰੂ ਹੋਣ ਤੋਂ ਸਾਢੇ ਚਾਰ ਘੰਟਿਆਂ ਦੇ ਅੰਦਰ ਹਸਪਤਾਲ ਪਹੁੰਚਾ ਦਿੱਤਾ ਜਾਵੇ ਅਤੇ ਉਹ ਡਾਕਟਰੀ ਜਾਂਚ ਤੋਂ ਬਾਅਦ ਇਲਾਜ ਲਈ ਯੋਗ ਪਾਇਆ ਜਾਵੇ, ਤਾਂ ਉਸ ਨੂੰ ਖੂਨ ਦਾ ਥੱਕਾ ਘੋਲਣ ਵਾਲਾ ਟੀਕਾ ਮੁਫ਼ਤ ਲਗਾਇਆ ਜਾ ਸਕਦਾ ਹੈ। ਇਹ ਇਲਾਜ ਕਾਫ਼ੀ ਮਹਿੰਗਾ ਹੁੰਦਾ ਹੈ, ਪਰ ਯੋਗ ਮਰੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਮੈਡੀਸਨ ਸਪੈਸ਼ਲਿਸਟ ਡਾ. ਅਮਨਦੀਪ ਸਿੰਘ ਨੇ ਸਟਰੋਕ ਦੇ ਮੁੱਖ ਲੱਛਣਾਂ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਨੇ ਲੋਕਾਂ ਨੂੰ ਸਟਰੋਕ ਦੇ ਲੱਛਣਾਂ ਦੀ ਪਹਿਚਾਣ ਕਰਨ ਲਈ ‘ਫਾਸਟ’ ਦਾ ਸੁਨੇਹਾ ਦਿੱਤਾ। ਸੈਮੀਨਾਰ ਦੌਰਾਨ ਨਰਸਿੰਗ ਸਿਸਟਰ ਅਕਿੰਦਰ ਕੌਰ, ਆਈ. ਸੀ. ਐਨ. ਹਰਪ੍ਰੀਤ ਕੌਰ, ਨਰਸਿੰਗ ਵਿਦਿਆਰਥੀਆਂ, ਓ. ਪੀ. ਡੀ. ‘ਚ ਆਏ ਮਰੀਜ਼ਾਂ ਤੇ ਆਮ ਲੋਕਾਂ ਨੇ ਵੀ ਭਾਗ ਲਿਆ।
ਪਿਛਲੀ ਖ਼ਬਰ ਮੰਜੀ ਸਾਹਿਬ ਵਿਖੇ ਸਤਪਾਲ ਸਿੰਘ ਮੁਲਤਾਨੀ ਦਾ ਸਨਮਾਨ ਅਗਲੀ ਖ਼ਬਰ ਕਣਕ ਦੀ ਬਿਜਾਈ ਲਈ ਕਿਸਾਨਾਂ ਦੀ ਕੀਤੀ ਜਾ ਰਹੀ ਖੱਜਲ ਖ਼ੁਆਰੀ, ਨਹੀਂ ਮਿਲ ਰਹੀ ਡੀ. ਏ. ਪੀ. ਖਾਦ-ਵਰਿੰਦਰ ਲਗਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।