30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਦਸਮੇਸ਼ ਗਰਲਜ਼ ਕਾਲਜ ਦੇ ਨਵਾਚਾਰ ਕੌਂਸਲ ਦੀ ਸ਼ਾਨਦਾਰ ਪ੍ਰਾਪਤੀ, ਮਿਲੀ ਤਿੰਨ ਸਿਤਾਰਿਆਂ ਦੀ ਦਰਜਾਬੰਦੀ

ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਨੇ ਅਕਾਦਮਿਕ ਸੈਸ਼ਨ 2024-25 ਦੌਰਾਨ ਸੰਸਥਾਗਤ ਨਵਾਚਾਰ ਕੌਂਸਲ (ਆਈ. ਆਈ.

ਅਜੀਤ ਡੈਸਕ 30-10-2026
ਮੁਕੇਰੀਆਂ, 29 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਨੇ ਅਕਾਦਮਿਕ ਸੈਸ਼ਨ 2024-25 ਦੌਰਾਨ ਸੰਸਥਾਗਤ ਨਵਾਚਾਰ ਕੌਂਸਲ (ਆਈ. ਆਈ. ਸੀ.) ਵਲੋਂ ਨਿਰਧਾਰਤ ਗਤੀਵਿਧੀਆਂ ਦੇ ਸਫ਼ਲ ਆਯੋਜਨ ਰਾਹੀਂ ਤਿੰਨ ਸਿਤਾਰਿਆਂ ਦੀ ਦਰਜਾਬੰਦੀ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਇਹ ਮਾਨਤਾ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਨਵਾਚਾਰ ਤੇ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਵਾਲੀ ਪਹਿਲਕਦਮੀ ਅਧੀਨ ਪ੍ਰਾਪਤ ਹੋਈ ਹੈ। ਇਹ ਸਫਲਤਾ ਵਿਦਿਆਰਥਣਾਂ ਵਿਚ ਨਵੀਂ ਸੋਚ, ਸਿਰਜਣਾਤਮਕਤਾ, ਉੱਦਮਸ਼ੀਲਤਾ ਤੇ ਨਵੀਆਂ ਕਾਢਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਕਾਲਜ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਪ੍ਰਮਾਣ ਹੈ ਕਿਉਂਕਿ ਕਾਲਜ ਵਿਦਿਆਰਥਣਾਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿਕਾਸ ਤੇ ਸਰਬਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਕਾਲਜ ਆਈ. ਆਈ. ਸੀ. ਕੋਆਰਡੀਨੇਟਰ ਮੈਡਮ ਅਨੂ ਲਤਾ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਨੂੰ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਨਵਾਚਾਰ ਅਤੇ ਉੱਦਮਸ਼ੀਲਤਾ ਦੇ ਖੇਤਰ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ ਨਾਲ ਹੀ, ਭਵਿੱਖ ਵਿਚ ਵੀ ਨਵਾਚਾਰ, ਹੁਨਰ ਵਿਕਾਸ ਤੇ ਉੱਦਮਸ਼ੀਲਤਾ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਪੂਰੀ ਲਗਨ ਤੇ ਸਮਰਪਣ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਆਖਿਆ ਕਿ ਕਾਲਜ ਨੂੰ ਮਿਲੀ ਤਿੰਨ ਸਿਤਾਰਿਆਂ ਦੀ ਇਹ ਦਰਜਾਬੰਦੀ ਸੰਸਥਾ ਦੀ ਨਵਾਚਾਰ, ਸਿਰਜਣਾਤਮਕਤਾ ਅਤੇ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਹ ਪ੍ਰਾਪਤੀ ਕਾਲਜ ਦੇ ਸਮੂਹ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਤੇ ਭਵਿੱਖ ਵਿਚ ਹੋਰ ਨਵੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗੀ।
ਪਿਛਲੀ ਖ਼ਬਰ ਸੁਸਾਇਟੀ ਦੇ ਖਿਡਾਰੀਆਂ ਨੇ ਨੈਸ਼ਨਲ ਚੈਂਪੀਅਨਸ਼ਿਪ ਵਿਚ ਦੋ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਬਿਰਧ ਆਸ਼ਰਮ-ਪੱਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।