01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹੁਸ਼ਿਆਰਪੁਰ ਐੱਸ. ਸੀ. ਵਿੰਗ ਦੇ ਆਗੂਆਂ ਵਲੋਂ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ

ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ. ਸੀ.

ਅਜੀਤ ਡੈਸਕ 01-11-2026
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ. ਸੀ. ਵਿੰਗ ਦੇ ਆਗੂਆਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ। ਇਸ ਮੌਕੇ ਐੱਸ. ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਐੱਸ. ਸੀ. ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ ਪ੍ਰੇਮ ਸਿੰਘ ਪਿੱਪਲਾਂਵਾਲਾ, ਸੰਜੀਵ ਥਾਪਰ ਸਿਟੀ ਪ੍ਰਧਾਨ ਐੱਸ. ਸੀ. ਵਿੰਗ ਹੁਸ਼ਿਆਰਪੁਰ, ਅੰਕੁਸ਼ ਹਰਦੋਖਾਨਪੁਰ ਹਲਕਾ ਪ੍ਰਧਾਨ ਸ਼ਾਮਚੁਰਾਸੀ ਐੱਸ. ਸੀ. ਵਿੰਗ ਵੀ ਹਾਜ਼ਰ ਸਨ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹੈ ਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰਹੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਸੂਬੇ ਦੇ ਲੋਕ ਅੱਕ ਤੇ ਥੱਕ ਚੁੱਕੇ ਹਨ, ਜਿਸ ਦੇ ਚੱਲਦਿਆਂ ਇਸ ਸਰਕਾਰ ਨੂੰ ਲਾਂਭੇ ਕਰਨ ਲਈ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ’ਚ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਮੌਕੇ ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਅਕਾਲੀ ਵਰਕਰ ਆਪਣੇ ਆਪਣੇ ਜ਼ਿਲ੍ਹੇ ਵਿਚ ਹਲਕਿਆਂ ਵਿਚ ਸਰਕਲਾਂ ਵਿਚ ਦਿਨ ਰਾਤ ਮਿਹਨਤ ਕਰਨ । ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਸੀ. ਵਿੰਗ ਦੀਆਂ ਜੋ ਹਲਕਾ ਪੱਧਰੀ ਰੈਲੀਆਂ ਆਰੰਭ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਹੈਲੋਵਿਨ ਉਤਸਵ ਮਨਾਇਆ ਅਗਲੀ ਖ਼ਬਰ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਆਨੰਦਵੀਰ ਸਿੰਘ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।