ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਰਮਿੰਦਰ ਸਿੰਘ ਹੁਸੈਨਪੁਰ ਦਾ ਧਾਮੀ ਵਲੋਂ ਸਨਮਾਨ
ਹੁਸ਼ਿਆਰਪੁਰ, 31 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ (ਦਿਹਾਤੀ) ਬਣਨ ’ਤੇ ਅਰਮਿੰਦਰ ਸਿੰਘ ਹੁਸੈਨਪੁਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਅਜੀਤ ਡੈਸਕ
01-11-2026