02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਫੁੱਟਬਾਲ ਟੂਰਨਾਮੈਂਟ 21 ਤੋਂ

ਗੜ੍ਹਸ਼ੰਕਰ, 1 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ 21 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਕਰਵਾਇਆ ਦਾ ਰਿਹਾ ਹੈ।

ਐਡਵੋਕੇਟ ਜਸਵੀਰ ਸਿੰਘ ਰਾਏ 02-11-2026
ਗੜ੍ਹਸ਼ੰਕਰ, 1 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ 21 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਕਰਵਾਇਆ ਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਆਖ਼ਰੀ ਦਿਨ 21 ਨਵੰਬਰ ਨੂੰ ਇੰਟਰ ਸਕੂਲ ਅਥਲੈਟਿਕ ਮੀਟ ਕਰਵਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਅਥਲੈਟਿਕ ਮੀਟ ਵਿਚ ਲੜਕੇ ਅਤੇ ਲੜਕੀਆਂ ਦੇ ਅੰਡਰ-19 ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਤੇ 15 ਮੀਟਰ ਦੇ ਦੌੜ ਮੁਕਾਬਲੇ ਹੋਣਗੇ। ਅੰਡਰ-19 ਲੜਕਿਆਂ ਦੇ ਲੌਂਗ ਜੰਪ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਲੜਕੇ ਤੇ ਲੜਕੀਆਂ ਅੰਡਰ-17 ਵਰਗ ਵਿਚ 100 ਮੀਟਰ, 200 ਮੀਟਰ, 400 ਮੀਟਰ ਤੇ 800 ਮੀਟਰ ਦੇ ਦੌੜ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਡਰ-19 ਵਿਚ ਦੇ ਮੁਕਾਬਲਿਆਂ ’ਚ 22-11-2007 ਨੂੰ ਜਾਂ ਉਸ ਤੋਂ ਬਾਅਦ ਜਨਮ ਲੈਣ ਵਾਲੇ, ਅੰਡਰ-17 ਵਰਗ ਵਿਚ 22-11-2009 ਨੂੰ ਜਾਂ ਉਸ ਤੋਂ ਬਾਅਦ ਜਨਮ ਲੈਣ ਵਾਲੇ ਬੱਚੇ ਹਿੱਸਾ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਕ ਖਿਡਾਰੀ ਵੱਧ ਤੋਂ ਵੱਧ 3 ਮੁਕਾਬਲਿਆਂ ਵਿਚ ਹਿੱਸਾ ਲੈ ਸਕੇਗਾ।
ਪਿਛਲੀ ਖ਼ਬਰ ਦਿਨ ਵੇਲੇ ਚਲਦੇ ਟਿੱਪਰ ਬੰਦ ਨਾ ਕੀਤੇ ਤਾਂ ਅੱਡਾ ਝੁੰਗੀਆਂ ’ਚ ਧਰਨਾ ਦਿੱਤਾ ਜਾਵੇਗਾ- ਪੰਕਜ ਕ੍ਰਿਪਾਲ ਅਗਲੀ ਖ਼ਬਰ ਜਸਪ੍ਰੀਤ ਕੌਰ ਨੇ ਮਿਡਲ ਵਰਗ ਦੀ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ’ਚ ਦੂਜਾ ਸਥਾਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।