02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਟਾਂਡਾ ਉੜਮੁੜ, 1 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਚੌਥੇ ਪਾਤਸ਼ਾਹ ਧੰ ਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਬੀਬੀਆਂ ਟਾਂਡਾ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 02-11-2026
ਟਾਂਡਾ ਉੜਮੁੜ, 1 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਚੌਥੇ ਪਾਤਸ਼ਾਹ ਧੰ ਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਬੀਬੀਆਂ ਟਾਂਡਾ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਰਾਗੀ ਜਥਿਆਂ ਵਲੋਂ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਨਿਰਮਲ ਸਿੰਘ ਤੁੱਲੀ, ਸੁਖਮੀਤ ਸਿੰਘ, ਪਰਮਜੀਤ ਸਿੰਘ, ਸੰਤਾ ਸਿੰਘ, ਬਲਵੀਰ ਸਿੰਘ ਸੈਣੀ, ਰਣਜੀਤ ਸਿੰਘ ਤੁੱਲੀ, ਪਰਮਿੰਦਰ ਸਿੰਘ ਸੈਣੀ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਤੁੱਲੀ, ਸਾਹਿਬ ਸਿੰਘ ਤੁੱਲੀ, ਦਮਨਜੀਤ ਸਿੰਘ, ਮਨਜੀਤ ਕੌਰ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜਸਵੰਤ ਸਿੰਘ ਪੱਪੂ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਨਿਯੁਕਤ ਅਗਲੀ ਖ਼ਬਰ ਪਿੰਡ ਸ਼ੇਰਗੜ੍ਹ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਰਕਾਰ ਆਉਣ ’ਤੇ ਕੀਤਾ ਜਾਵੇਗਾ ਹੱਲ- ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।