02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਵੋਟ ਚੋਰੀ ਦੇ ਝੂਠੇ ਦੋਸ਼ ਲਗਾ ਕੇ ਜਨਤਾ ਨੂੰ ਗੁਮਰਾਹ ਕਰ ਰਿਹਾ ਹੈ ਵਿਰੋਧੀ ਧਿਰ - ਅਜੈ ਕੌਸ਼ਲ ਸੇਠੂ

ਮੁਕੇਰੀਆਂ, 1 ਨਵੰਬਰ (ਰਾਮਗੜ੍ਹੀਆ)- ਭਾਜਪਾ ਜਲੰਧਰ ਦੇ ਸਹਿ-ਸੰਯੋਜਕ ਅਜੈ ਕੌਸ਼ਲ ਸੇਠੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਵਿਚ ਲਗਾਤਾਰ ਮਿਲ ਰਹੀਆਂ ਹਾਰਾਂ ਤੋਂ ਬੌਖਲਾਈ ਵਿਰੋਧੀ ਧਿਰ ਹੁਣ ਜਨਤਾ ਵਿਚ ਆਪਣੀ ਸਿਆਸੀ ਭਰੋਸੇਯੋਗਤਾ ਗੁਆ ਚੁੱਕੀ ਹੈ। ਇਹੀ ਕਾਰਨ ਹੈ ਕਿ ਵਿਰੋਧੀ ਆਗੂ ਵੋਟ ਚੋਰੀ ਅਤੇ ਚੋਣਾਂ ਵਿਚ ਧਾਂਦਲੀ ਵਰਗੇ ਬੇਬੁਨਿਆਦ ਦੋਸ਼ ਲਗਾ ਕੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਅਜੀਤ ਡੈਸਕ 02-11-2026
ਮੁਕੇਰੀਆਂ, 1 ਨਵੰਬਰ (ਰਾਮਗੜ੍ਹੀਆ)- ਭਾਜਪਾ ਜਲੰਧਰ ਦੇ ਸਹਿ-ਸੰਯੋਜਕ ਅਜੈ ਕੌਸ਼ਲ ਸੇਠੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਤੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਵਿਚ ਲਗਾਤਾਰ ਮਿਲ ਰਹੀਆਂ ਹਾਰਾਂ ਤੋਂ ਬੌਖਲਾਈ ਵਿਰੋਧੀ ਧਿਰ ਹੁਣ ਜਨਤਾ ਵਿਚ ਆਪਣੀ ਸਿਆਸੀ ਭਰੋਸੇਯੋਗਤਾ ਗੁਆ ਚੁੱਕੀ ਹੈ। ਇਹੀ ਕਾਰਨ ਹੈ ਕਿ ਵਿਰੋਧੀ ਆਗੂ ਵੋਟ ਚੋਰੀ ਅਤੇ ਚੋਣਾਂ ਵਿਚ ਧਾਂਦਲੀ ਵਰਗੇ ਬੇਬੁਨਿਆਦ ਦੋਸ਼ ਲਗਾ ਕੇ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਇੱਕ ਮਜ਼ਬੂਤ ਲੋਕਤੰਤਰੀ ਦੇਸ਼ ਹੈ, ਜਿੱਥੇ ਸੰਵਿਧਾਨ, ਕਾਨੂੰਨ ਤੇ ਲੋਕਤੰਤਰੀ ਸੰਸਥਾਵਾਂ ਦਾ ਆਪਣਾ ਮਹੱਤਵ ਹੈ। ਦੇਸ਼ ਦੀ ਚੋਣ ਪ੍ਰਣਾਲੀ ਸੰਵਿਧਾਨਕ ਪ੍ਰਕਿਰਿਆਵਾਂ ਅਤੇ ਸੰਸਥਾਗਤ ਜ਼ਿੰਮੇਵਾਰੀਆਂ ਦੇ ਤਹਿਤ ਚਲਾਈ ਜਾਂਦੀ ਹੈ। ਉਨ੍ਹਾਂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਸੇਠੂ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਵਾਰ-ਵਾਰ ਚੋਣਾਂ ਵਿਚ ਮਿਲਣ ਵਾਲੀਆਂ ਹਾਰਾਂ ਦਾ ਠੀਕਰਾ ਚੋਣ ਕਮਿਸ਼ਨ ਜਾਂ ਲੋਕਤੰਤਰੀ ਸੰਸਥਾਵਾਂ ਸਿਰ ਭੰਨਣ ਦੀ ਬਜਾਏ ਆਤਮ-ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਜਾਗਰੂਕ ਹੈ ਅਤੇ ਉਹ ਸਿਆਸੀ ਨਾਅਰਿਆਂ, ਗੁੰਮਰਾਹਕੁੰਨ ਪ੍ਰਚਾਰ ਅਤੇ ਵਿਰੋਧ ਪ੍ਰਦਰਸ਼ਨਾਂ ਤੋਂ ਪ੍ਰਭਾਵਿਤ ਹੋਣ ਵਾਲੀ ਨਹੀਂ ਹੈ।
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਹੈਲੋਵਿਨ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।