02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ

ਮੁਕੇਰੀਆਂ, 1 ਨਵੰਬਰ (ਰਾਮਗੜ੍ਹੀਆ)- ਗੌਰਮਿੰਟ ਟੀਚਰਜ਼ ਯੂਨੀਅਨ ਮੁਕੇਰੀਆਂ 1 ਅਤੇ ਮੁਕੇਰੀਆਂ 2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੁਕੇਰੀਆਂ 1 ਪਰਸ ਰਾਮ ਅਤੇ ਪ੍ਰਧਾਨ ਮੁਕੇਰੀਆਂ 2 ਬਲਵਿੰਦਰ ਟਾਕ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ। ਇਸ ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ, ਜ਼ਿਲ੍ਹਾ ਸਹਾਇਕ ਪ੍ਰੈੱਸ ਸਕੱਤਰ ਸਤੀਸ਼ ਕੁਮਾਰ ਅਤੇ ਪ੍ਰਧਾਨ ਪ.

ਅਜੀਤ ਡੈਸਕ 02-11-2026
ਮੁਕੇਰੀਆਂ, 1 ਨਵੰਬਰ (ਰਾਮਗੜ੍ਹੀਆ)- ਗੌਰਮਿੰਟ ਟੀਚਰਜ਼ ਯੂਨੀਅਨ ਮੁਕੇਰੀਆਂ 1 ਅਤੇ ਮੁਕੇਰੀਆਂ 2 ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੁਕੇਰੀਆਂ 1 ਪਰਸ ਰਾਮ ਅਤੇ ਪ੍ਰਧਾਨ ਮੁਕੇਰੀਆਂ 2 ਬਲਵਿੰਦਰ ਟਾਕ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ। ਇਸ ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਰਜਤ ਮਹਾਜਨ, ਜ਼ਿਲ੍ਹਾ ਸਹਾਇਕ ਪ੍ਰੈੱਸ ਸਕੱਤਰ ਸਤੀਸ਼ ਕੁਮਾਰ ਅਤੇ ਪ੍ਰਧਾਨ ਪ. ਸ. ਸ. ਫ ਮਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਜਿਸ ਵਿਚ ਅਧਿਆਪਕ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਆਗੂ ਪਰਮਜੀਤ ਲਾਲਾ ਨੇ ਪੇ ਅਨਾਮਲੀ ਦਾ ਮਸਲਾ ਗੰਭੀਰਤਾ ਨਾਲ ਰੱਖਿਆ। ਆਗੂਆਂ ਵਲੋਂ ਭਰੋਸਾ ਦਿੱਤਾ ਗਿਆ ਕਿ ਇਸ ਮਸਲੇ ਦਾ ਜ਼ਿਲ੍ਹਾ ਪੱਧਰ ਤੇ ਜਲਦੀ ਹੀ ਹੱਲ ਕਰਵਾਇਆ ਜਾਵੇਗਾ। ਬਲਾਕ ਮੁਕੇਰੀਆਂ 2 ਦੇ ਜਨਰਲ ਸਕੱਤਰ ਖੁਸ਼ਵੰਤ ਸਿੰਘ ਨੇ ਮਿਡਲ ਸਕੂਲਾਂ ਵਿਚ ਗਣਿਤ ਦੀ ਅਲੱਗ ਅਸਾਮੀ ਦਿੱਤੇ ਜਾਣ ਦੀ ਗੱਲ ਰੱਖੀ। ਆਗੂਆਂ ਕਿਹਾ ਕਿ ਇਹ ਮਸਲਾ ਗੌਰਮਿੰਟ ਟੀਚਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਤੇ ਆਏ ਹੋਏ ਸਾਰੇ ਅਧਿਆਪਕ ਸਾਥੀਆਂ ਨੇ ਆਪਣੇ ਆਪਣੇ ਵਿਚਾਰ ਰੱਖੇ। ਇਸ ਮੌਕੇ ਤੇ ਰਿਸ਼ਵ ਦੇਵ, ਸੁਰਿੰਦਰ ਸਿੰਘ, ਨਸੀਬ ਕੁਮਾਰ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਪਵੇਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਵੋਟ ਚੋਰੀ ਦੇ ਝੂਠੇ ਦੋਸ਼ ਲਗਾ ਕੇ ਜਨਤਾ ਨੂੰ ਗੁਮਰਾਹ ਕਰ ਰਿਹਾ ਹੈ ਵਿਰੋਧੀ ਧਿਰ - ਅਜੈ ਕੌਸ਼ਲ ਸੇਠੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।