02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰ ਦੀ ਨਾਕਾਮੀ ਦੇ ਚੱਲਦਿਆਂ ਸੂਬੇ ’ਚ ਅਰਾਜਕਤਾ ਦਾ ਮਾਹੌਲ- ਸਾਂਪਲਾ

ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਸੂਬੇ ’ਚ ਸਰਕਾਰ ਦੀ ਨਾਕਾਮੀ ਦੇ ਚੱਲਦਿਆਂ ਅਰਾਜਕਤਾ ਦਾ ਮਾਹੌਲ ਪੈਦਾ ਹੋ ਚੁੱਕਾ ਹੈ, ਜਿਸ ਕਾਰਨ ਹਰੇਕ ਵਿਅਕਤੀ ਸਹਿਮ ਦੇ ਮਾਹੌਲ ’ਚ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਹੁਸ਼ਿਆਰਪੁਰ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਅਜੀਤ ਡੈਸਕ 02-11-2026
ਹੁਸ਼ਿਆਰਪੁਰ, 1 ਨਵੰਬਰ (ਬਲਜਿੰਦਰਪਾਲ ਸਿੰਘ)- ਸੂਬੇ ’ਚ ਸਰਕਾਰ ਦੀ ਨਾਕਾਮੀ ਦੇ ਚੱਲਦਿਆਂ ਅਰਾਜਕਤਾ ਦਾ ਮਾਹੌਲ ਪੈਦਾ ਹੋ ਚੁੱਕਾ ਹੈ, ਜਿਸ ਕਾਰਨ ਹਰੇਕ ਵਿਅਕਤੀ ਸਹਿਮ ਦੇ ਮਾਹੌਲ ’ਚ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਹੁਸ਼ਿਆਰਪੁਰ ’ਚ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂੰ ਵੀ ਹਾਜ਼ਰ ਸਨ। ਇਸ ਮੌਕੇ ਸਾਂਪਲਾ ਨੇ ਕਿਹਾ ਕਿ ਸੂਬੇ ’ਚ ਕੋਈ ਅਜਿਹਾ ਦਿਨ ਨਹੀਂ ਹੈ ਜਦੋਂ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਾ ਜਾ ਰਹੀਆਂ ਹੋਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਵੀ ਰਾਜਨੀਤੀ ਕੀਤੀ ਜਾ ਰਹੀ ਹੈ ਜੋ ਕਿ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਕੰਮ ਸੁਰੱਖਿਅਤ ਮਾਹੌਲ ਪੈਦਾ ਕਰਨਾ ਹੁੰਦਾ ਹੈ ਜਿਸ ’ਚ ਸੂਬੇ ਦੀ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਇਸ ਮੌਕੇ ਉਨ੍ਹਾਂ ਲੋਕਤੰਤਰ ਬਚਾਓ ਤੇ ਅਰਾਜਕਤਾ ਭਜਾਓ ਦਾ ਨਾਅਰਾ ਲਗਾਉਂਦਿਆਂ ਭਾਰਤੀ ਜਨਤਾ ਪਾਰਟੀ ਦੇ ਹੱਕ ’ਚ ਲੋਕਾਂ ਨੂੰ ਲਾਮਬੰਦ ਕੀਤਾ ਤਾਂ ਜੋ ਸੂਬੇ ਦਾ ਸਰਬਪੱਖੀ ਵਿਕਾਸ ਹੋ ਸਕੇ।
ਪਿਛਲੀ ਖ਼ਬਰ ਸਵਰਗਧਾਮ ਦਸੂਹਾ ਵਿਖੇ ਲੋਕਾਂ ਦੀ ਸਹੂਲਤ ਲਈ ਲਗਾਏ ਬੈਂਚ ਅਗਲੀ ਖ਼ਬਰ ਮਾਨਵਤਾ ਦੀ ਸੇਵਾ ਦਾ ਘੇਰਾ ਹੋਰ ਵਿਸ਼ਾਲ ਕਰਨਗੀਆਂ ਸਮਾਜ ਸੇਵੀ ਸੰਸਥਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।