04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਬਿਹਤਰ ਸਹੂਲਤਾਂ ਲਈ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਓ - ਰਸੂਲਪੁਰ

ਚੌਲਾਂਗ, 3 ਅਕਤੂਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜਹੂਰਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਮੀਟਿੰਗ ਕੀਤੀ ਗਈ। ਸ.

ਅਜੀਤ ਡੈਸਕ 04-11-2026
ਚੌਲਾਂਗ, 3 ਅਕਤੂਬਰ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਜਹੂਰਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਅਹਿਮ ਮੀਟਿੰਗ ਕੀਤੀ ਗਈ। ਸ. ਰਸੂਲਪੁਰ ਦੀ ਅਗਵਾਈ ਵਿਚ ਇਹ ਮੀਟਿੰਗ ਦੌਰਾਨ ਉਨ੍ਹਾਂ ਨਾਲ ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਦਾਤਾ ਵਰਕਰ ਤੇ ਅਹੁਦੇਦਾਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਪਾਰਟੀ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਹਰ ਵਰਗ ਨਾਲ ਸੰਬੰਧਿਤ ਲੋਕਾਂ ਦੀਆਂ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਜਿਸ ਤਹਿਤ ਲੋਕਾਂ ਦੀਆਂ ਉਮੀਦਾਂ ਅਨੁਸਾਰ ਯੋਜਨਾਵਾਂ ਤਿਆਰ ਕੀਤੀਆਂ ਜਾ ਸਕਣ। ਸ. ਰਸੂਲਪੁਰ ਨੇ ਕਿਹਾ ਕਿ ਬਿਹਤਰ ਸਹੂਲਤਾਂ ਲਈ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਓ। ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਲੀਡਰਸ਼ਿਪ, ਬਲਾਕ ਪ੍ਰਧਾਨ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ। ਸਾਰਿਆਂ ਨੇ ਇੱਕਜੁੱਟ ਹੋ ਕੇ 2027 ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਅਹਿਦ ਲਿਆ। ਇਸ ਮੌਕੇ ਸਰਕਲ ਪ੍ਰਧਾਨ ਪ੍ਰਿਥੀਪਾਲ ਸਿੰਘ ਦਾਤਾ, ਫਲਬਾਗ ਸਿੰਘ ਜਹੂਰਾ, ਬਲਕਾਰ ਸਿੰਘ ਜਹੂਰਾ, ਬਲਵਿੰਦਰ ਸਿੰਘ ਜਹੂਰਾ, ਦਵਿੰਦਰ ਸਿੰਘ ਹੈਪੀ, ਪਰਮਜੀਤ ਸਿੰਘ ਜਹੂਰਾ ਸਮੇਤ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਚਾਈਨੀਜ਼ ਲੜੀਆਂ ਦੀ ਥਾਂ ਮਿੱਟੀ ਦੇ ਦੀਵੇ ਖ਼ਰੀਦ ਕੇ ਭਾਰਤੀ ਕਾਰੀਗਰਾਂ ਦੀ ਦੀਵਾਲੀ ਕਰੋ ਰੌਸ਼ਨ-ਰਸ਼ਪਾਲ ਚਰੜ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸਕੂਲ ਲੜਕੇ ਤਲਵਾੜਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।