04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡੀ.ਏ.ਵੀ. ਕਾਲਜ ਦਾ ਐਮ.ਕਾਮ ਦੂਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਈ 2026 ’ਚ ਲਈ ਗਈ ਐਮ. ਕਾਮ ਦੂਸਰੇ ਸਮੈਸਟਰ ਦੇ ਨਤੀਜਿਆਂ ’ਚ ਡੀ.

ਅਜੀਤ ਡੈਸਕ 04-11-2026
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਈ 2026 ’ਚ ਲਈ ਗਈ ਐਮ.ਕਾਮ ਦੂਸਰੇ ਸਮੈਸਟਰ ਦੇ ਨਤੀਜਿਆਂ ’ਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਸਿਮਰਨ ਨੇ 1400 ਚੋਂ 1119 ਅੰਕ ਲੈ ਕੇ ਸੰਸਥਾ ’ਚ ਪਹਿਲਾ ਸਥਾਨ, ਪੂਰਵੀ ਨੇ 1083 ਅੰਕ ਲੈ ਕੇ ਦੂਸਰਾ ਅਤੇ ਗੁਰਲੀਨ ਕੌਰ ਨੇ 1021 ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ.ਭੱਲਾ ਅਤੇ ਪ੍ਰਿੰ. ਡਾ: ਵਿਨੇ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਲਈ ਮੈਨੇਜਮੈਂਟ ਤੇ ਵਿਭਾਗ ਦੇ ਸਾਰੇ ਪ੍ਰੋਫੈਸਰਾਂ ਨੂੰ ਦਿੱਤਾ।
ਪਿਛਲੀ ਖ਼ਬਰ ਰਾਜਨੀਤਿਕ ਸਵਾਰਥਾਂ ਦੀ ਪੂਰਤੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨਾ ਕਰਨ ਸਰਕਾਰਾਂ-ਮਰਵਾਹਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬੀਰਮਪੁਰ ਵਿਖੇ 2 ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।