70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-19 ਦਾ ਮੇਘੋਵਾਲ ਗੰਜਿਆਂ ਵਿਖੇ ਉਦਘਾਟਨ
ਨਸਰਾਲਾ, 3 ਨਵੰਬਰ (ਸਤਵੰਤ ਸਿੰਘ ਥਿਆੜਾ)-ਖੇਡੋ ਪੰਜਾਬ ਵਧੋ ਪੰਜਾਬ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਅਫ਼ਸਰ ਜਗਜੀਤ ਸਿੰਘ ਦੀ ਦੇਖ-ਰੇਖ ਹੇਠ 70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-19 ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜ਼ਿਆਂ ਵਿਖੇ ਸ਼ੁਰੂ ਹੋਈਆਂ। ਚਾਰ ਦਿਨ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਸੰਤ ਬਾਬਾ ਇੰਦਰ ਦਾਸ ਮੁਖੀ ਡੇਰਾ ਸੱਤ ਸਾਹਿਬ ਨੇ ਆਪਣੇ ਕਰ ਕਮਲਾ ਦੁਆਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਚੰਗੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਅਸ਼ੀਰਵਾਦ ਦਿੱਤਾ।
ਅਜੀਤ ਡੈਸਕ
04-11-2026