ਵਿਧਾਇਕ ਘੁੰਮਣ ਨੂੰ ਦੁਬਾਰਾ ਟਿਕਟ ਮਿਲਣ ’ਤੇ ਦਵਿੰਦਰ ਸਿੰਘ ਟੀਟੂ ਵਲੋਂ ਵਧਾਈ
ਦਸੂਹਾ, 2 ਨਵੰਬਰ (ਭੁੱਲਰ)-ਉੱਘੇ ਸਮਾਜ ਸੇਵਕ ਦਵਿੰਦਰ ਸਿੰਘ ਟੀਟੂ ਬੇਰਛਾ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੁਬਾਰਾ ਵਿਧਾਨ ਸਭਾ ਹਲਕਾ ਦਸੂਹਾ ਤੋਂ ਟਿਕਟ ਦੇਣ ’ਤੇ ਵਧਾਈ ਦਿੱਤੀ ਅਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਹਲਕੇ ਦੀ ਕਾਇਆ ਕਲਪ ਕੀਤੀ ਗਈ ਹੈ ਅਤੇ ਪਿੰਡ ਪਿੰਡ ਪੱਧਰ ’ਤੇ ਵਿਕਾਸ ਕਾਰਜ ਬਹੁਤ ਹੀ ਵੱਡੀ ਪੱਧਰ ਉੱਤੇ ਕਰਵਾਏ ਗਏ ਹਨ।
ਅਜੀਤ ਡੈਸਕ
05-11-2026