ਅੱਛਰਵਾਲ ’ਚ ਖ਼ੂਨਦਾਨ ਕੈਂਪ ਲਗਾਇਆ
ਕੋਟਫਤੂਹੀ, 5 ਨਵੰਬਰ (ਅਟਵਾਲ)- ਸੰਤ ਬਲਜੀਤ ਸਿੰਘ ਦੀ ਪ੍ਰੇਰਨਾ ਅਤੇ ਰਹਿਨੁਮਾਈ ਹੇਠ ਚੱਲ ਰਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾ ਨਗਰ ਦੀ ਬਰਾਂਚ ਖੈਰੜ-ਅੱਛਰਵਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਬਲੱਡ ਡੋਨੇਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਪੁੱਜ ਕੇ 25 ਯੂਨਿਟ ਖੂਨ ਇਕੱਤਰ ਕੀਤਾ।
ਅਜੀਤ ਡੈਸਕ
06-11-2026