07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੁਸਤਕ ਮੇਲੇ ਦੌਰਾਨ ਵਿਦਿਆਰਥੀ ਕਲਾਕਾਰਾਂ ਨੇ ਪੰਜਾਬੀ ਸਭਿਆਚਾਰ ਦਾ ਬੰਨ੍ਹਿਆ ਰੰਗ

ਹਰਿਆਣਾ, 6 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬੀ ਵਿਕਾਸ ਮੰਚ ਹਰਿਆਣਾ ਵਲੋਂ ਗੁਰੂ ਨਾਨਕ ਐਜੂਕੇਸ਼ਨਲ ਕੰਪਲੈਕਸ ਡੱਲੇਵਾਲ ਵਿਖੇ ਕਰਵਾਏ ਜਾ ਰਹੇ ਪੁਸਤਕ ਮੇਲੇ ਅਤੇ ਵਿਰਾਸਤ ਦੀ ਉਤਸਵ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਕਲਾਤਮਕ ਵੰਨਗੀਆਂ ਪੇਸ਼ ਕਰਕੇ ਇਸ ਵਿਦਿਅਕ ਅਤੇ ਸਾਹਿਤਕ ਪ੍ਰੋਗਰਾਮ ਦੀ ਰੌਣਕ ਨੂੰ ਚਾਰ ਚੰਨ ਲਾ ਦਿੱਤੇ। ਇਸ ਮੌਕੇ ਟੋਡਰਸ ਸਟੱਡੀ ਹੋਮ ਹੁਸ਼ਿਆਰਪੁਰ ਦੇ ਨਿਪੁੰਨ ਸ਼ਰਮਾ ਅਤੇ ਨਮਨ ਸ਼ਰਮਾ ਦੀ ਜੋੜੀ ਨੇ ਆਪਣੇ ਪੰਜਾਬੀ ਗੀਤਾਂ ਵਿਚ ਨੰਦ ਲਾਲ ਨੂਰਪੁਰੀ, ਸ਼ਿਵ ਕੁਮਾਰ ਬਟਾਲਵੀ ਅਤੇ ਪੰਜਾਬੀ ਲੋਕ ਗੀਤਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ।

ਅਜੀਤ ਡੈਸਕ 07-11-2026
ਹਰਿਆਣਾ, 6 ਨਵੰਬਰ (ਹਰਮੇਲ ਸਿੰਘ ਖੱਖ)-ਪੰਜਾਬੀ ਵਿਕਾਸ ਮੰਚ ਹਰਿਆਣਾ ਵਲੋਂ ਗੁਰੂ ਨਾਨਕ ਐਜੂਕੇਸ਼ਨਲ ਕੰਪਲੈਕਸ ਡੱਲੇਵਾਲ ਵਿਖੇ ਕਰਵਾਏ ਜਾ ਰਹੇ ਪੁਸਤਕ ਮੇਲੇ ਅਤੇ ਵਿਰਾਸਤ ਦੀ ਉਤਸਵ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਕਲਾਤਮਕ ਵੰਨਗੀਆਂ ਪੇਸ਼ ਕਰਕੇ ਇਸ ਵਿਦਿਅਕ ਅਤੇ ਸਾਹਿਤਕ ਪ੍ਰੋਗਰਾਮ ਦੀ ਰੌਣਕ ਨੂੰ ਚਾਰ ਚੰਨ ਲਾ ਦਿੱਤੇ। ਇਸ ਮੌਕੇ ਟੋਡਰਸ ਸਟੱਡੀ ਹੋਮ ਹੁਸ਼ਿਆਰਪੁਰ ਦੇ ਨਿਪੁੰਨ ਸ਼ਰਮਾ ਅਤੇ ਨਮਨ ਸ਼ਰਮਾ ਦੀ ਜੋੜੀ ਨੇ ਆਪਣੇ ਪੰਜਾਬੀ ਗੀਤਾਂ ਵਿਚ ਨੰਦ ਲਾਲ ਨੂਰਪੁਰੀ, ਸ਼ਿਵ ਕੁਮਾਰ ਬਟਾਲਵੀ ਅਤੇ ਪੰਜਾਬੀ ਲੋਕ ਗੀਤਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ। ਸਰਕਾਰੀ ਐਲੀਮੈਂਟਰੀ ਸਕੂਲ ਝਾਂਸਾ ਨੇੜੇ ਟਾਂਡਾ ਦੇ ਸਟੇਟ ਐਵਾਰਡੀ ਅਧਿਆਪਕ ਨਰਿੰਦਰ ਅਰੋੜਾ ਦੀ ਅਗਵਾਈ ਵਿਚ ਪਹੁੰਚੇ ਵਿਦਿਆਰਥੀਆਂ ਨੇ ਪੰਜਾਬ ਦੇ ਪਰੰਪਰਾਗਤ ਲੋਕ ਨਾਚ ਅਤੇ ਸੁਰਿੰਦਰ ਕੌਰ ਪ੍ਰਕਾਸ਼ ਕੌਰ ਤੇ ਪੰਜਾਬੀ ਲੋਕ ਬੋਲੀਆਂ ਉੱਤੇ ਵੱਖ ਵੱਖ ਤਰ੍ਹਾਂ ਦੀਆਂ ਵਿਰਾਸਤੀ ਵੰਨਗੀਆਂ ਪੇਸ਼ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਇਆ। ਇਸ ਮੌਕੇ ਬੀ.ਐੱਡ ਕਾਲਜ ਡੱਲੇਵਾਲ ਸਰਕਾਰੀ ਹਾਈ ਸਕੂਲ ਅਤਵਾਰਾਪੁਰ ਸਰਕਾਰੀ ਹਾਈ ਸਕੂਲ ਡਗਾਣਾ ਦੇ ਵਿਦਿਆਰਥੀਆਂ ਨੇ ਵੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਗੁਰੂ ਨਾਨਕ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਪ੍ਰਭਜੀਤ ਸਿੰਘ ਨੇ ਪੰਜਾਬੀ ਵਿਕਾਸ ਮੰਚ ਵਲੋਂ ਵਿਦਿਆਰਥੀਆਂ ਵਿਚ ਪੁਸਤਕ ਸਭਿਆਚਾਰ ਪੈਦਾ ਕਰਨ ਅਤੇ ਪੰਜਾਬੀ ਮਾਂ ਬੋਲੀ ਦੀ ਸੰਭਾਲ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾਕਟਰ ਧੀਰਜ ਕੁਮਾਰ, ਹਰਮੇਲ ਸਿੰਘ ਪ੍ਰਧਾਨ ਪੰਜਾਬੀ ਵਿਕਾਸ ਮੰਚ ਹਰਿਆਣਾ, ਵਰਿੰਦਰ ਸਿੰਘ ਨਿਮਾਣਾ, ਸਰਬਜੀਤ ਸਿੰਘ ਕੰਗ, ਵਿਜੇ ਕਲਸੀ, ਜਗਤਜੀਤ ਸਿੰਘ, ਮਲਕੀਤ ਸਿੰਘ, ਸੁਖਜਿੰਦਰ ਸਿੰਘ ਪੰਨੂ ਅਤੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਨਣਹਾਨਾ ’ਚ ਦੋਹਰੀਆਂ ਬੈਲ ਗੱਡੀਆਂ ਦੀਆਂ ਦੌੜਾਂ ’ਚ ਦਿਲਾਵਰ ਸਿੰਘ ਦੀ ਗੱਡੀ ਜੇਤੂ ਅਗਲੀ ਖ਼ਬਰ ਸੇਂਟ ਜੋਸਫ਼ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।