07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਰਾਮੂਥਿਆੜਾ ਦੇ 5 ਦਿਨਾਂ ਸਮਾਗਮਾਂ ’ਚ ਸੰਤਾਂ-ਮਹਾਂਪੁਰਸ਼ਾਂ ਤੇ ਪੰਥ ਪ੍ਰਸਿੱਧ ਜਥਿਆਂ ਨੇ ਭਰੀ ਹਾਜ਼ਰੀ

ਨਸਰਾਲਾ, 6 ਨਵੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਅਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਬਾਬਾ ਜੋਗਾ ਸਿੰਘ ਖ਼ਾਲਸਾ ਰਾਮੂਥਿਆੜਾ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਬਦ ਗੁਰੂ ਪ੍ਰਚਾਰਕ ਜਥੇ ਵਲੋਂ 5 ਦਿਨਾਂ 24ਵਾਂ ਸੰਤ ਸਮਾਗਮ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਪਿੰਡ ਰਾਮੂਥਿਆੜਾ ਵਿਖੇ ਕਰਵਾਇਆ ਗਿਆ, ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਅਤੇ ਸੰਤ ਮਹਾਂ ਪੁਰਸ਼ਾਂ ਨੇ ਹਾਜ਼ਰੀ ਭਰੀ। ਇਨ੍ਹਾਂ ਪੰਜ ਰੋਜ਼ਾ ਸਮਾਗਮਾਂ ’ਚ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਕਵੀਸ਼ਰ ਭਾਈ ਸੁਖਵੀਰ ਸਿੰਘ, ਡਾ.

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਸਨਮਾਨ ਕੀਤੇ ਜਾਣ ਮੌਕੇ। ਤਸਵੀਰਾਂ : ਸਤਵੰਤ ਸਿੰਘ ਥਿਆੜਾ 07-11-2026
ਨਸਰਾਲਾ, 6 ਨਵੰਬਰ (ਸਤਵੰਤ ਸਿੰਘ ਥਿਆੜਾ)-ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲੇ ਅਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਬਾਬਾ ਜੋਗਾ ਸਿੰਘ ਖ਼ਾਲਸਾ ਰਾਮੂਥਿਆੜਾ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਬਦ ਗੁਰੂ ਪ੍ਰਚਾਰਕ ਜਥੇ ਵਲੋਂ 5 ਦਿਨਾਂ 24ਵਾਂ ਸੰਤ ਸਮਾਗਮ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਪਿੰਡ ਰਾਮੂਥਿਆੜਾ ਵਿਖੇ ਕਰਵਾਇਆ ਗਿਆ, ਜਿਸ ’ਚ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਅਤੇ ਸੰਤ ਮਹਾਂ ਪੁਰਸ਼ਾਂ ਨੇ ਹਾਜ਼ਰੀ ਭਰੀ। ਇਨ੍ਹਾਂ ਪੰਜ ਰੋਜ਼ਾ ਸਮਾਗਮਾਂ ’ਚ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਕਵੀਸ਼ਰ ਭਾਈ ਸੁਖਵੀਰ ਸਿੰਘ, ਡਾ. ਗੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ, ਢਾਡੀ ਬੀਬੀ ਦਲੇਰ ਕੌਰ ਖ਼ਾਲਸਾ ਨਕੋਦਰ ਵਾਲੇ, ਕਵੀਸ਼ਰ ਭਾਈ ਗੁਰਜੰਤ ਸਿੰਘ ਬੈਂਕਾ, ਬਾਬਾ ਮਨਿੰਦਰ ਸਿੰਘ ਹਰਰਾਏਪੁਰ ਵਾਲੇ, ਭਾਈ ਪਰਮਿੰਦਰ ਸਿੰਘ ਗਾਲਿਬ ਵਾਲੇ, ਭਾਈ ਗੁਰਪ੍ਰੀਤ ਸਿੰਘ ਰਾੜਾ ਸਾਹਿਬ ਸ਼ਾਮਚੁਰਾਸੀ ਵਾਲੇ, ਭਾਈ ਮਨਦੀਪ ਸਿੰਘ ਪ੍ਰੀਤਮਪੁਰਾ ਵਾਲੇ, ਭਾਈ ਗੁਰਮਨ ਸਿੰਘ ਮਹਿਤਾ ਚੌਕ ਵਾਲੇ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ, ਭਾਈ ਬਿਕਰਮਜੀਤ ਸਿੰਘ ਤਨੂੰਲੀ ਵਾਲੇ, ਭਾਈ ਧਰਮਿੰਦਰ ਸਿੰਘ ਹੁਸ਼ਿਆਰਪੁਰ ਵਾਲਿਆਂ ਨੇ ਆਪਣੇ ਮਨੋਹਰ ਬਚਨਾ, ਅੰਮ੍ਰਿਤਮਈ ਬਾਣੀ ਦਾ ਕੀਰਤਨ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਪੰਜ ਪਿਆਰੇ ਜਥਾ ਦਮਦਮੀ ਟਕਸਾਲ ਇੰਗਲੈਂਡ ਵਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ 27 ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਇਆ। ਇਸ ਮੌਕੇ ਬਾਬਾ ਅਮਰ ਸਿੰਘ ਮੁਖੀ ਸੰਪ੍ਰਦਾਇ ਰਾੜ੍ਹਾ ਸਾਹਿਬ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਬਲਦੇਵ ਸਿੰਘ ਬੁਲੰਦਪੁਰੀ, ਬਾਬਾ ਅਮਰਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਮਹਿੰਦਰ ਸਿੰਘ ਸਾਹਰੀ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਬਾਬਾ ਮਨਿੰਦਰ ਸਿੰਘ ਬੇਗੋਵਾਲ, ਮਹੰਤ ਪ੍ਰਿੰਤਪਾਲ ਸਿੰਘ ਮਿੱਠਾ ਟਿਵਾਣਾ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ ਟੂਟੋਮਜਾਰਾ, ਬਾਬਾ ਕਮਰਮਜੀਤ ਸਿੰਘ ਪਧਿਆਣੇ ਵਾਲੇ, ਬਾਬਾ ਬਲਵੀਰ ਦਾਸ ਡੇਰਾ ਮਹਾਨਪੁਰੀ ਸਾਹਰੀ, ਬਾਬਾ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ, ਬਾਬਾ ਅਨਹਦਰਾਜ ਸਿੰਘ ਨਾਨਕਸਰ ਲੁਧਿਆਣਾ, ਬਾਬਾ ਲੱਖਾ ਸਿੰਘ ਪੀਰਬਾਲਾ ਸਾਹਿਬ, ਬਾਬਾ ਸ਼ੇਰ ਸਿੰਘ ਮਸੀਤਾਂ ਵਾਲੇ, ਬਾਬਾ ਹਰੀ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਪੰਡਵਾਂ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਹਰਮਨ ਸਿੰਘ ਸਿੰਗੜੀਵਾਲ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਹੁਸ਼ਿਆਰਪੁਰ, ਬਾਬਾ ਰਣਜੀਤ ਸਿੰਘ ਡਗਾਣੇ ਵਾਲੇ, ਜਥੇਦਾਰ ਤਰਲੋਚਨ ਸਿੰਘ ਬਰੱਕਤਾਂ, ਬਾਬਾ ਜਨਕ ਸਿੰਘ ਤੇ ਬਾਬਾ ਸਰਵਣ ਸਿੰਘ ਡੇਰਾ ਸੰਤਪੁਰਾ ਮਾਣਕੋ ਜੱਬੜ, ਬਾਬਾ ਜਯਰਾਮ ਦਾਸ ਸਾਹਰੀ ਵਾਲੇ ਸਮੇਤ ਮਹਾਂ ਪੁਰਸ਼ਾਂ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਬਾਬਾ ਜੋਗਾ ਸਿੰਘ ਖ਼ਾਲਸਾ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ, ਪੰਜਾਬ ਐਜੂਕੈਟ ਪ੍ਰੋਜੈਕਟ ਇੰਗਲੈਂਡ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੰਭਾਲ ਸੰਸਥਾ ਡੁਮੇਲੀ, ਸ੍ਰੀ ਗੁਰੂ ਰਵਿਦਾਸ ਸਭਾ ਖ਼ਾਨਪੁਰ ਥਿਆੜਾ, ਰਾਮਗੜ੍ਹੀਆ ਦਸਤਾਰ ਅਕੈਡਮੀ ਸ਼ਾਮਚੁਰਾਸੀ, ਨੌਜਵਾਨ ਸਭਾ ਪਿੰਡ ਰਾਮੂਥਿਆੜਾ ਸਮੇਤ ਆਈਆਂ ਹੋਈਆ ਵੱਖ-ਵੱਖ ਸ਼ਖ਼ਸੀਅਤਾਂ ਤੇ ਸੇਵਾ ਸੁਸਾਇਟੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਜੇ ਦਿਨ ਸਟੇਜ ਸਕੱਤਰ ਦੀ ਸੇਵਾ ਭਾਈ ਮੁਹੱਬਤਪ੍ਰੀਤ ਸਿੰਘ ਲੀਲਾ ਮੇਘ ਸਿੰਘ ਵਾਲਿਆਂ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਰਾਜਨੀਤਕ ਪਾਰਟੀਆਂ ਦੇ ਲਾਲਚਾਂ ਨੇ ਲੀਡਰਾਂ ਅਤੇ ਲੋਕਾਂ ਨੂੰ ਬਣਾਇਆ ਲਾਚਾਰ-ਚੀਫ਼ ਨਿਰਮਲ ਸਿੰਘ ਅਗਲੀ ਖ਼ਬਰ ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।