10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਖ਼ਾਲਸਾ ਸਕੂਲ ’ਚ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ

ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਮੈਨੇਜਿੰਗ ਡਾਇਰੈਕਟਰ ਪ੍ਰਿੰ. ਸੁਰਿੰਦਰਪਾਲ ਸਿੰਘ ਪ੍ਰਦੇਸ਼ੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਗੋਬਿੰਦ ਖ਼ਾਲਸਾ ਸਕੂਲ ਮਾਹਿਲਪੁਰ ਵਿਖੇ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।

ਅਜੀਤ ਡੈਸਕ 10-11-2026
ਮਾਹਿਲਪੁਰ, 9 ਨਵੰਬਰ (ਰਜਿੰਦਰ ਸਿੰਘ)-ਮੈਨੇਜਿੰਗ ਡਾਇਰੈਕਟਰ ਪ੍ਰਿੰ. ਸੁਰਿੰਦਰਪਾਲ ਸਿੰਘ ਪ੍ਰਦੇਸ਼ੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਗੋਬਿੰਦ ਖ਼ਾਲਸਾ ਸਕੂਲ ਮਾਹਿਲਪੁਰ ਵਿਖੇ ਗਰੀਨ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ 8 ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕੈਂਡਲ ਡੈਕੋਰੇਸ਼ਨ, ਦੀਵਾ ਡੈਕੋਰੇਸ਼ਨ, ਰੰਗੋਲੀ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਜਸਵੀਰ ਕੌਰ ਖ਼ਾਲਸਾ, ਜਸਵਿੰਦਰ ਸਿੰਘ, ਕਮਲਦੀਪ ਕੌਰ, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਦਲਜਿੰਦਰ ਕੌਰ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੱਲੇਵਾਲ ਦਾ ਪੁਸਤਕ ਮੇਲਾ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਅੱਜ ਕੋਟਫ਼ਤੂਹੀ ਆਉਣਗੇ-ਸਿੰਗੜੀਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।