‘ ਆਪ ’ ਸਰਕਾਰ ਨੇ ਸੂਬਾ ਵਾਸੀਆਂ ਨੂੰ ਝੂਠੇ ਲਾਅਰੇ ਲਗਾ ਕੇ ਕੀਤਾ ਗੁੰਮਰਾਹ - ਭੁੱਲੇਵਾਲ ਰਾਠਾਂ
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਅਤੇ ਸ਼ਹਿਰੀ ਸਰਕਲ ਮਾਹਿਲਪੁਰ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਇਕੱਤਰਤਾ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ’ਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਭੁੱਲੇਵਾਲ ਰਾਠਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ।
ਹੁਸ਼ਿਆਰਪੁਰ, 10 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਅਤੇ ਸ਼ਹਿਰੀ ਸਰਕਲ ਮਾਹਿਲਪੁਰ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਇਕੱਤਰਤਾ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ’ਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਭੁੱਲੇਵਾਲ ਰਾਠਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਸੂਬੇ ਦਾ ਕੋਈ ਵਿਕਾਸ ਨਹੀਂ ਕਰਵਾਇਆ ਅਤੇ ਹੁਣ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਲੋਂ ਵੀ ਲੋਕਾਂ ਨੂੰ ਸਿਰਫ਼ ਝੂਠੇ ਲਾਅਰੇ ਲਗਾ ਕੇ ਗੁੰਮਰਾਹ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਸਬਜ਼ਬਾਗ ਹੀ ਦਿਖਾਏ, ਜਦਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਵਿਕਾਸ ਦੀਆਂ ਸਕੀਮ ਾਂ ਦੇ ਦਾਅਵੇ ਸਿਰਫ਼ ਦਾਅਵੇ ਹੀ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰੋਜ਼ਾਨਾ ਲੰਮੇ-ਲੰਮੇ ਭਾਸ਼ਨ ਦੇ ਕੇ ਸੂਬਾ ਵਾਸੀਆਂ ਨੂੰ ਭਰਮਾਉਣ ਦਾ ਕੰਮ ਕਰ ਰਹੇ ਹਨ, ਜਦਕਿ ਪੰਜਾਬ ਦਾ ਕਰੋੜਾ ਰੁਪਏ ਦਿੱਲੀ ਬੈਠੇ ਆਗੂਆਂ ਵੱਲ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਰੋੜਾਂ ਰੁਪਏ ਸਰਕਾਰ ਨੇ ਸਿਰਫ਼ ਇਸ਼ਤਿਹਾਰਬਾਜ਼ੀ ’ਤੇ ਹੀ ਖਰਚੇ ਹਨ, ਜਿਸ ਦਾ ਜਵਾਬ ਲੋਕ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਦੇਣਗੇ। ਇਸ ਮੌਕੇ ਕੌਮੀ ਜਨਰਲ ਸਕੱਤਰ ਸਤਵਿੰਦਰਪਾਲ ਸਿੰਘ ਢੱਟ ਨੇ ਕਿਹਾ ਕਿ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਲੋਕ ਅੱਕ ਚੁੱਕੇ ਹਨ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸੂਬੇ ’ਚ ਨਸ਼ਾਖੋਰੀ, ਭ੍ਰਿਸ਼ਟਾਚਾਰ, ਲੁੱਟਾਂ-ਖੋਹਾਂ ਤੇ ਹੱਤਿਆਵਾਂ ’ਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ 2027 ਦੀਆਂ ਚੋਣਾਂ ਜਿੱਤ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸਰਕਾਰ ਬਣਦਿਆਂ ਹੀ ਸੂਬੇ ’ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਇਸ ਮੌਕੇ ਹਰਜੀਤ ਸਿੰਘ ਭਾਂਤਪੁਰ ਜੱਟਾਂ, ਰਸ਼ਪਾਲ ਸਿੰਘ ਪਾਲੀ ਬੱਦੋਵਾਲ, ਚਰਨਜੀਤ ਸਿੰਘ ਨਮੋਲੀਆਂ, ਬਹਾਦਰ ਸਿੰਘ ਖੜੌਦੀ, ਜਸਵਿੰਦਰ ਸਿੰਘ, ਹਰਿੰਦਰ ਸਿੰਘ, ਜਗਤਾਰ ਸਿੰਘ ਨੰਗਲ ਖ਼ੁਰਦ, ਸਿਵ ਸਿੰਘ, ਸੋਹਣ ਸਿੰਘ ਦਾਦੂਵਾਲ, ਇਕਬਾਲ ਸਿੰਘ ਸਰਹਾਲਾ ਖ਼ੁਰਦ, ਰਣਵੀਰ ਸਿੰਘ, ਮਹਿੰਦਰ ਸਿੰਘ ਡੰਡੇਵਾਲ, ਜਸਵਿੰਦਰ ਸਿੰਘ ਡੰਡੇਵਾਲ, ਹਰਪ੍ਰੀਤ ਸਿੰਘ ਬੈਂਸ, ਬਲਵੀਰ ਸਿੰਘ ਕਹਾਰਪੁਰੀ, ਮਨਿੰਦਰ ਸਿੰਘ ਗੋਂਦਪੁਰ, ਨਰਿੰਦਰ ਸਿੰਘ ਪਥਰਾਲਾ, ਸੰਤੋਖ ਸਿੰਘ, ਦਲਜੀਤ ਸਿੰਘ ਮਹਿਦੂਦ, ਕ੍ਰਿਸ਼ਨ ਗੋਪਾਲ ਬੱਡੋਆਣ, ਰਣਵੀਰ ਸਿੰਘ, ਮਿੰਟੂ ਢਾਡਾ ਖ਼ੁਰਦ, ਹਰਬੰਸ ਸਿੰਘ ਢਾਡਾ ਖ਼ੁਰਦ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਢਾਡਾ ਕਲਾ, ਪਰਮਜੀਤ ਸਿੰਘ ਬਘੋਰਾ, ਗੁਰਮਿੰਦਰ ਸਿੰਘ, ਮਨੋਜ ਸਿੰਘ, ਮਨਵੀਰ ਸਿੰਘ ਚੰਬਲਾ, ਜਗਤਾਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।