ਬਾਬਰੀ ਢਾਹੇ ਜਾਣ ’ ਤੇ ਹੰਝੂ ਵਹਾਉਣ ਵਾਲੀ ਸੋਨੀਆ ਗਾਂਧੀ ਨੂੰ ਕਾਰ ਸੇਵਕਾਂ ਦਾ ਦਰਦ ਕਿਉਂ ਨਹੀਂ ਦਿਖਾਈ ਦਿੱਤਾ : ਅਜੈ ਕੌਸ਼ਲ ਸੇਠੂ
ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਜਲੰਧਰ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਕਾਂਗਰਸ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਰਤ ਵਿਰੋਧੀ ਤਾਕਤਾਂ ਦੇ ਨਾਲ ਖੜ੍ਹ ਕੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਕਾਂਗਰਸ ਦੀ ਪੁਰਾਣੀ ਸਿਆਸੀ ਮਾਨਸਿਕਤਾ ਦਾ ਪ੍ਰਤੀਕ ਹੈ। ਰਾਮਲੀਲ੍ਹਾ ਮੈਦਾਨ ਵਿਚ ਕਾਂਗਰਸ ਦੇ ਰਵੱਈਏ ਨੇ ਇੱਕ ਵਾਰ ਫਿਰ ਉਸ ਦੇ ਰਾਮ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਦਿੱਤਾ ਹੈ।
ਅਜੀਤ ਡੈਸਕ
11-11-2026