12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਫਿਊਚਰ ਟੀਚ ਇੰਸਟੀਚਿਊਟ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ

ਭੰਗਾਲਾ, 11 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸੀਨੀਅਰ ਫੈਕਲਟੀ ਹਰਪ੍ਰੀਤ ਕੌਰ ਸੈਣੀ ਦੀ ਅਗਵਾਈ ਵਿੱਚ ਕਰਵਾਏ ਸਮਾਰੋਹ ਵਿੱਚ ਸੰਸਥਾ ਦੇ ਮੁੱਖ ਪ੍ਰਬੰਧਕ ਇੰਜੀ.

ਅਜੀਤ ਡੈਸਕ 12-11-2026
ਭੰਗਾਲਾ, 11 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸੀਨੀਅਰ ਫੈਕਲਟੀ ਹਰਪ੍ਰੀਤ ਕੌਰ ਸੈਣੀ ਦੀ ਅਗਵਾਈ ਵਿੱਚ ਕਰਵਾਏ ਸਮਾਰੋਹ ਵਿੱਚ ਸੰਸਥਾ ਦੇ ਮੁੱਖ ਪ੍ਰਬੰਧਕ ਇੰਜੀ. ਰਿਤਿਕਾ ਪੁਰੀ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਸਮੇਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਜਨ, ਕਵਿਤਾ, ਗੀਤ ਤੇ ਪ੍ਰੇਰਣਾਦਾਇਕ ਭਾਸ਼ਣਾਂ ਦੇ ਨਾਲ-ਨਾਲ ਰੰਗੋਲੀ ਮੇਕਿੰਗ ਤੇ ਮਹਿੰਦੀ ਲਗਾਉਣ ਦੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਮੁੱਖ ਪ੍ਰਬੰਧਕ ਇੰਜੀਨੀਅਰ ਰਿਤਿਕਾ ਪੁਰੀ ਨੇ ਧਨਤੇਰਸ, ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਮੁਬਾਰਕਬਾਦ ਭੇਟ ਕਰਦੇ ਹੋਏ ਕਿਹਾ ਕਿ ਤਿਉਹਾਰਾਂ ਦਾ ਮੁੱਖ ਉਦੇਸ਼ ਆਪਸੀ ਗਿਲੇ ਸ਼ਿਕਵੇ ਦੂਰ ਕਰਦੇ ਹੋਏ ਮਿਲਜੁੱਲ ਕੇ ਖੁਸ਼ੀਆਂ ਸਾਂਝੀਆਂ ਕਰਨਾ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਲਾਸਟਿਕ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦੇ ਹੋਏ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਭਵਨੀਤ ਕੌਰ, ਸ਼ਿਵਾਨੀ ਲਾਹੌਰੀਆ, ਰਿਤਿਕਾ, ਕਾਜਲ, ਤਨੂੰ, ਰਿਧਿਮਾ, ਸਾਕਸ਼ੀ, ਸੋਨੀਆ ਰਾਣੀ, ਲਕਸ਼ਿਤਾ, ਤਮੰਨਾ, ਮਾਨਸੀ, ਦੀਪਿਕਾ, ਜਾਨਵੀ, ਰਜੀਆ, ਗਗਨਦੀਪ ਕੌਰ, ਅੰਜਨਾ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਰਣਵੀਰ, ਕਾਰਤਿਕ, ਆਦੇਸ਼, ਰਾਕੇਸ਼, ਸਤਿੰਦਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਧੁਨਿਕ ਇਲੈਕਟ੍ਰੋਨਿਕ ਲੈਬ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਵਿੰਦਰ ਕੌਰ ਨਰਵਾਲ ਵਲੋਂ ਉਦਘਾਟਨ ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।