12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਰਜੀ ਬਾਜਵਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਹੋਏ ਨਤਮਸਤਕ

ਸ਼ਾਮਚੁਰਾਸੀ, 11 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਯੂਥ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖ਼ਾਸ ਕਰਕੇ ਹਲਕਾ ਸ਼ਾਮਚੁਰਾਸੀ ਦੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਹਰਸਿਮਰਨ ਸਿੰਘ ਹਰਜੀ ਬਾਜਵਾ ਆਪਣੇ ਸਾਥੀਆਂ ਸਮੇਤ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਨਤਮਸਤਕ ਹੋਏ।

ਅਜੀਤ ਡੈਸਕ 12-11-2026
ਸ਼ਾਮਚੁਰਾਸੀ, 11 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਯੂਥ ਅਕਾਲੀ ਦਲ (ਬ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖ਼ਾਸ ਕਰਕੇ ਹਲਕਾ ਸ਼ਾਮਚੁਰਾਸੀ ਦੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇ ਹਰਸਿਮਰਨ ਸਿੰਘ ਹਰਜੀ ਬਾਜਵਾ ਆਪਣੇ ਸਾਥੀਆਂ ਸਮੇਤ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਦੇ ਸੇਵਾਦਾਰ ਸੇਠ ਹਰਭਜਨ ਸਿੰਘ ਵਲੋਂ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਕੀਤੇ ਗਏ ਲੋਕ ਭਲਾਈ ਦੇ ਕਾਰਜਾਂ ਅਤੇ ਵਿਕਾਸ ਕਾਰਜਾਂ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਸੁਖਪਾਲ ਸਿੰਘ ਧੂਤ, ਲਖਵੀਰ ਸਿੰਘ ਕੂੰਟਾਂ, ਹਰਦੇਵ ਸਿੰਘ ਸੂਸਾਂ, ਬਿੱਟੂ ਨੰਬਰਦਾਰ, ਮਾਸਟਰ ਅਵਤਾਰ ਸਿੰਘ ਸੂਚ, ਆਕਾਸ਼ ਧਾਮੀ, ਗੁਰਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਨੰਦਾਚੌਰ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਪਰਮਿੰਦਰ ਸਿੰਘ ਕੂੰਟਾਂ ਅਤੇ ਮਨਿੰਦਰ ਸਿੰਘ ਕੂੰਟਾਂ ਸਮੇਤ ਹੋਰ ਪਤਵੰਤੇ ਸੱਜਣ ਅਤੇ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੜ੍ਹਸ਼ੰਕਰ ਵਿਖੇ 64ਵਾਂ ਸਾਲਾਨਾ ਵਿਸ਼ਵਕਰਮਾ ਉਤਸਵ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।