11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਐਨ.ਐੱਸ.ਐੱਸ. ਯੂਨਿਟ ਨੇ ਸਵੱਛਤਾ ਦਾ ਸੰਦੇਸ਼ ਦਿੰਦੀ ਜਾਗਰੂਕਤਾ ਰੈਲੀ ਕੱਢੀ

ਗੜ੍ਹਦੀਵਾਲਾ, 11 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.

ਅਜੀਤ ਡੈਸਕ 12-11-2026
ਗੜ੍ਹਦੀਵਾਲਾ, 11 ਨਵੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਐੱਸ.ਐੱਸ. ਯੂਨਿਟ ਅਤੇ ਸਵੱਛ ਭਾਰਤ ਅਭਿਆਨ ਤਹਿਤ ਨਗਰ ਕੌਂਸਲ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹੱਥਾਂ ਵਿਚ ਸਵੱਛਤਾ ਨਾਲ ਸਬੰਧਿਤ ਤਖ਼ਤੀਆਂ ਅਤੇ ਨਾਅਰਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਰੈਲੀ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋ ਕੇ ਗੜ੍ਹਦੀਵਾਲਾ ਦੇ ਵੱਖ-ਵੱਖ ਸਥਾਨਕ ਇਲਾਕਿਆਂ ਵਿਚੋਂ ਹੁੰਦੀ ਹੋਈ ਅੱਗੇ ਵਧੀ। ਇਸ ਮੌਕੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸੁਖਵਿੰਦਰ ਕੁਮਾਰ, ਮੈਡਮ ਸੀਮਾ ਕੁਮਾਰੀ ਅਤੇ ਮੈਡਮ ਗੁਰਪ੍ਰੀਤ ਕੌਰ ਵੀ ਹਾਜ਼ਰ ਰਹੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਰੈਲੀ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ, ਸਕੂਲਾਂ, ਐਨ.ਐੱਸ.ਐੱਸ. ਟੀਮ ਅਤੇ ਨਗਰ ਕੌਂਸਲ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦੇ ਭਵਿੱਖ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਵੱਲੋਂ ਸਵੱਛਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਰੈਲੀ ਦੌਰਾਨ ਨਗਰ ਕੌਂਸਲ ਵੱਲੋਂ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਨੇ ਵਿਦਿਆਰਥੀਆਂ ਦੇ ਨਾਲ-ਨਾਲ ਆਮ ਲੋਕਾਂ ’ਚ ਵੀ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਸੰਬੰਧੀ ਕੀਰਤਨ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।