11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ਸੰਤ ਬਾਬਾ ਜਸਪਾਲ ਸਿੰਘ ਉਡਰਾ ਦਾ ਸਨਮਾਨ

ਦਸੂਹਾ, 12 ਨਵੰਬਰ (ਭੁੱਲਰ)- ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਉਡਰਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 12-11-2026
ਦਸੂਹਾ, 12 ਨਵੰਬਰ (ਭੁੱਲਰ)- ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਉਡਰਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਉਡਰਾ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾਂ ਗੁਰਪੁਰਬ ਮਨਾਉਣ ਦੇ ਸਬੰਧ ਵਿਚ ਇਲਾਕੇ ਦੇ ਸੰਤ ਮਹਾਂਪੁਰਸ਼ਾਂ, ਸ਼ਹਿਰਾਂ ਦੀਆਂ ਸਭਾਵਾਂ ਅਤੇ ਪਿੰਡਾਂ ਦੀਆਂ ਸਭਾਵਾਂ ਦੀ ਮੀਟਿੰਗ 15 ਨਵੰਬਰ ਨੂੰ ਸਵੇਰੇ 11 ਵਜੇ ਸੱਚਖੰਡ ਸ੍ਰੀ ਗੁਰੂ ਰਵਿਦਾਸ ਟੈਂਪਲ ਕ੍ਰਿਸ਼ਨਾ ਕਲੋਨੀ ਦਸੂਹਾ ਵਿਖੇ ਹੋਵੇਗੀ ਜਿਸ ਵਿਚ ਸਮੂਹ ਸੰਤ ਸਮਾਜ ਦੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਓਡਰਾ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ, ਡਾਕਟਰ ਤਰਨਪ੍ਰੀਤ ਸਿੰਘ, ਡਾਕਟਰ ਸ਼ਿਵ ਸਿੰਘ, ਬਲਜੀਤ ਸਿੰਘ, ਡਾਕਟਰ ਅਮਨ, ਡਾਕਟਰ ਰਵਨੀਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ’ਚ ਵਿੱਤੀ ਧੋਖਾ ਧੜੀਆਂ ਤੋਂ ਬਚਾਓ ਲਈ ਸੈਮੀਨਾਰ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਹੋਈ ਇਕੱਤਰਤਾ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰੋਹਿਤ ਜੋਸ਼ੀ ਤੇ ਹੋਰ। ਐਡ. ਜੋਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।