13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਅਕਾਲੀ ਦਲ ( ਬ ) ਯੂਥ ਵਿੰਗ ਦਿਹਾਤੀ ਦੇ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦਾ ਸਨਮਾਨ

ਬੁੱਲ੍ਹੋਵਾਲ, 12 ਨਵੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਿਹਾਤੀ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦੇ ਸਨਮਾਨ ’ਚ ਇਕ ਸਮਾਗਮ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਹਰ ਇਕ ਵਰਕਰ ਤੇ ਅਹੁਦੇਦਾਰ ਨੂੰ ਬਣਦਾ ਮਾਨ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ।

ਅਜੀਤ ਡੈਸਕ 13-11-2026
ਬੁੱਲ੍ਹੋਵਾਲ, 12 ਨਵੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਿਹਾਤੀ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ ਦੇ ਸਨਮਾਨ ’ਚ ਇਕ ਸਮਾਗਮ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਹਰ ਇਕ ਵਰਕਰ ਤੇ ਅਹੁਦੇਦਾਰ ਨੂੰ ਬਣਦਾ ਮਾਨ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ। ਇਸ ਦੌਰਾਨ ਅਮਰੀਕ ਸਿੰਘ ਭਾਗੋਵਾਲ ਮੈਂਬਰ ਪੀ.ਏ.ਸੀ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਉਸ ਦਾ ਨੌਜਵਾਨ ਵਰਗ ਹੀ ਹੁੰਦਾ ਹੈ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾ ਕੇ ਪਾਰਟੀ ਲਈ ਅਣਥੱਕ ਕਾਰਜ ਕਰਕੇ ਆਪਣਾ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਜਸ਼ਨ ਗੁਰਾਇਆ, ਅੰਮ੍ਰਿਤ ਹੁਸੈਨਪੁਰ, ਵਿਸਾਖਾ ਸਿੰਘ ਗੀਗਨਵਾਲ, ਅਮਨ ਹੁਸੈਨਪੁਰ, ਪ੍ਰਿਤਪਾਲ ਸਿੰਘ ਢੱਡੇ ਹਲਕਾ ਪ੍ਰਧਾਨ ਸ਼ਾਮਚੁਰਾਸੀ, ਕਰਨ ਧੁੱਗਾ, ਦੀਪਾ ਪੰਡੋਰੀ, ਅਰਸ਼ ਸੈਣੀ, ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਭਰਾ ਤੇ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ-ਪਤਨੀ ਨਾਮਜ਼ਦ ਅਗਲੀ ਖ਼ਬਰ 17 ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।