13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਾਲੀਬਾਲ ਲੀਗ ਬੀਤ ਪੰਜਾਬ ਤੇ ਹਿਮਾਚਲ ਸੀਜ਼ਨ-3 ਤਹਿਤ ਮੈਚ ਕਰਵਾਏ

ਬੀਣੇਵਾਲ, 12 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਤੇ ਆਸ ਪਾਸ ਦੇ ਪਿੰਡਾਂ ਵਿਚ ਨੌਜਵਾਨ ਪੀੜ੍ਹੀ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡ ਮੈਹਿੰਦਵਾਣੀ ਦੇ ਨੌਜਵਾਨ ਬੰਟੀ ਗੁੱਜਰ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਇਸ ਵਾਰੀ ਸੀਜ਼ਨ-3 ਵਾਲੀਬਾਲ ਲੀਗ ਸ਼ੁਰੂ ਕੀਤੀ ਗਈ ਹੈ। ਇਹ ਲੀਗ ਬੀਤ ਇਲਾਕੇ ਦੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਨਾਲ ਲੱਗਦੇ ਪਿੰਡਾਂ ਵਿਚ ਇਸ ਵਾਰ 10 ਅਕਤੂਬਰ 2026 ਨੂੰ ਸ਼ੁਰੂ ਕੀਤੀ ਗਈ ਹੈ।

ਅਜੀਤ ਡੈਸਕ 13-11-2026
ਬੀਣੇਵਾਲ, 12 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਤੇ ਆਸ ਪਾਸ ਦੇ ਪਿੰਡਾਂ ਵਿਚ ਨੌਜਵਾਨ ਪੀੜ੍ਹੀ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡ ਮੈਹਿੰਦਵਾਣੀ ਦੇ ਨੌਜਵਾਨ ਬੰਟੀ ਗੁੱਜਰ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਇਸ ਵਾਰੀ ਸੀਜ਼ਨ-3 ਵਾਲੀਬਾਲ ਲੀਗ ਸ਼ੁਰੂ ਕੀਤੀ ਗਈ ਹੈ। ਇਹ ਲੀਗ ਬੀਤ ਇਲਾਕੇ ਦੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਨਾਲ ਲੱਗਦੇ ਪਿੰਡਾਂ ਵਿਚ ਇਸ ਵਾਰ 10 ਅਕਤੂਬਰ 2026 ਨੂੰ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੰਟੀ ਗੁੱਜਰ ਮੈਹਿੰਦਵਾਣੀ ਨੇ ਦੱਸਿਆ ਕਿ ਇਸ ਵਾਲੀਬਾਲ ਲੀਗ ਦੌਰਾਨ ਪੰਜਾਬ ਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਪਿੰਡਾਂ ਵਿਚ ਮੁੰਡੇ ਤੇ ਕੁੜੀਆਂ ਦੇ ਮੈਚ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਅੰਡਰ 17 ਲੜਕਿਆਂ ਦੇ ਵੀ ਮੈਚ ਕਰਵਾਏ ਜਾਂਦੇ ਹਨ। ਲੀਗ ਕਰਵਾਉਣ ਦਾ ਮਕਸਦ ਨੌਜਵਾਨ ਪੀੜੀ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜ ਕੇ ਚੋਟੀ ਦੇ ਖਿਡਾਰੀ ਪੈਂਦਾ ਕਰਨਾ ਹੈ ਤਾਂ ਜੋ ਬੀਤ ਇਲਾਕੇ ਤੋਂ ਚੰਗੇ ਖਿਡਾਰੀ ਤਿਆਰ ਹੋ ਸਕਣ। ਬੰਟੀ ਨੇ ਦੱਸਿਆ ਕਿ ਵਾਲੀਬਾਲ ਦੇ ਬੈੱਸਟ ਪਲੇਅਰ ਨੂੰ ਰੇਂਜਰ ਸਾਈਕਲ ਇਨਾਮ ਵਿਚ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੈਰਾਥਨ ਵੀ ਕਰਵਾਈ ਜਾਵੇਗੀ।
ਪਿਛਲੀ ਖ਼ਬਰ ਲੋੜਵੰਦ ਬਜ਼ੁਰਗਾਂ ਅਤੇ ਇਨਮੇਟਸ ਨੂੰ ਸਰਦੀਆਂ ਦਾ ਸਾਮਾਨ ਅਤੇ ਮਠਿਆਈਆਂ ਵੰਡੀਆਂ ਅਗਲੀ ਖ਼ਬਰ ਪ੍ਰਵਾਸੀ ਪੰਜਾਬੀਆਂ ਵਲੋਂ ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।