13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਜਿੰਪਾ ਨੇ ਬਾਕਸ ਕ੍ਰਿਕਟ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ’ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਵਿਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਕਦਮ ਚੁੱਕਦਿ ਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਕਸ ਕ੍ਰਿਕਟ ਮੈਦਾਨ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਪੇਂਡੂ ਪੱਧਰ ’ਤੇ 30 ਤੋਂ ਵੱਧ ਸਪੋਰਟਸ ਪਾਰਕ ਬਣਾਏ ਜਾ ਚੁੱਕੇ ਹਨ।

ਵਾਲੀਬਾਲ ਲੀਗ ਦੌਰਾਨ ਖੇਡ ਸ਼ੁਰੂ ਹੋਣ ਤੋਂ ਪਹਿਲਾ ਲੜਕੀਆਂ ਦੀ ਟੀਮ ਨਾਲ ਬੰਟੀ ਗੁੱਜਰ ਤੇ ਹੋਰ। ਤਸਵੀਰ : ਬੈਜ ਚੌਧਰੀ 13-11-2026
ਹੁਸ਼ਿਆਰਪੁਰ, 12 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ’ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਵਿਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਕਦਮ ਚੁੱਕਦਿ ਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਕਸ ਕ੍ਰਿਕਟ ਮੈਦਾਨ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਪੇਂਡੂ ਪੱਧਰ ’ਤੇ 30 ਤੋਂ ਵੱਧ ਸਪੋਰਟਸ ਪਾਰਕ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵੇਂ ਸਕੇਟਿੰਗ ਟਰੈਕ ਦੇ ਨਿਰਮਾਣ ਨਾਲ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਮਿਲੇਗਾ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਹੁਸ਼ਿਆਰਪੁਰ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ ਮੁਖੀ ਰਾਮ, ਕੌਂਸਲਰ ਅਜੇ ਵਰਮਾ, ਵਰਿੰਦਰ ਸ਼ਰਮਾ ਬਿੰਦੂ, ਸੁਦਰਸ਼ਨ ਧੀਰ, ਵਰਿੰਦਰ ਵੈਦ, ਪ੍ਰਮੋਦ ਸ਼ਰਮਾ, ਐੱਸ.ਡੀ.ਓ. ਯਾਦਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਜਸਪਾਲ ਸਿੰਘ ਉਡਰਾ ਦਾ ਸਨਮਾਨ ਅਗਲੀ ਖ਼ਬਰ ਲੋੜਵੰਦ ਬਜ਼ੁਰਗਾਂ ਅਤੇ ਇਨਮੇਟਸ ਨੂੰ ਸਰਦੀਆਂ ਦਾ ਸਾਮਾਨ ਅਤੇ ਮਠਿਆਈਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।