ਸੰਤ ਬਖ਼ਸ਼ੀਸ਼ ਸਿੰਘ ਦੀ ਬਰਸੀ ਮਨਾਈ
ਚੌਲਾਂਗ, 13 ਨਵੰਬਰ (ਸੁਖਦੇਵ ਸਿੰਘ)- ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਤੇ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਗਏ।
ਅਜੀਤ ਡੈਸਕ
14-11-2026