15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਬੀ ਨੂੰ ਮੁਕੇਰੀਆਂ ਹਲਕੇ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ - ਕਿਰਨਜੀਤ ਕੌਲਪੁਰ

ਨੰਗਲ ਬਿਹਾਲਾਂ, 14 ਨਵੰਬਰ (ਵਿਨੋਦ ਮਹਾਜਨ)-ਸਰਬਜੋਤ ਸਿੰਘ ਸਾਬੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਮੁਕੇਰੀਆਂ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ। ਉਕਤ ਗੱਲਾਂ ਦਾ ਪ੍ਰਗਟਾਵਾ ਬਾਬਾ ਕਿਰਨਜੀਤ ਸਿੰਘ ਕੌਲਪੁਰ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਲੰਬੜਦਾਰ ਰਾਜਵਿੰਦਰ ਸਿੰਘ ਰੋਜ਼ੀ ਥੇ ਬਰਨਾਲਾ , ਜਸਵੰਤ ਸਿੰਘ ਸੈਣੀ ਸੁੰਦਰਪੁਰ , ਦਲਜੀਤ ਸਿੰਘ ਸੇਠੀ ਮਨਸੂਰਪੁਰ , ਬਾਬਾ ਹਰਦੇਵ ਸਿੰਘ ਅਤੇ ਸੁਖਦੀਪ ਸਿੰਘ ਸਰਪੰਚ ਥੇ ਬਰਨਾਲਾ ਨੇ ਆਮ ਆਦਮੀ ਪਾਰਟੀ ਵੱਲੋਂ ਸਰਬਜੋਤ ਸਿੰਘ ਸਾਬੀ ਨੂੰ ਹਲਕਾ ਮੁਕੇਰੀਆਂ ਤੋਂ ਵਿਧਾਨ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਜੀਤ ਨਾਲ ਵਿਸ਼ੇਸ਼ ਭੇਟ ਵਾਰਤਾ ਦੌਰਾਨ ਕੀਤਾ।

ਅਜੀਤ ਡੈਸਕ 15-11-2026
ਨੰਗਲ ਬਿਹਾਲਾਂ, 14 ਨਵੰਬਰ (ਵਿਨੋਦ ਮਹਾਜਨ)-ਸਰਬਜੋਤ ਸਿੰਘ ਸਾਬੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਮੁਕੇਰੀਆਂ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਾਂਗੇ। ਉਕਤ ਗੱਲਾਂ ਦਾ ਪ੍ਰਗਟਾਵਾ ਬਾਬਾ ਕਿਰਨਜੀਤ ਸਿੰਘ ਕੌਲਪੁਰ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਲੰਬੜਦਾਰ ਰਾਜਵਿੰਦਰ ਸਿੰਘ ਰੋਜ਼ੀ ਥੇ ਬਰਨਾਲਾ , ਜਸਵੰਤ ਸਿੰਘ ਸੈਣੀ ਸੁੰਦਰਪੁਰ , ਦਲਜੀਤ ਸਿੰਘ ਸੇਠੀ ਮਨਸੂਰਪੁਰ , ਬਾਬਾ ਹਰਦੇਵ ਸਿੰਘ ਅਤੇ ਸੁਖਦੀਪ ਸਿੰਘ ਸਰਪੰਚ ਥੇ ਬਰਨਾਲਾ ਨੇ ਆਮ ਆਦਮੀ ਪਾਰਟੀ ਵੱਲੋਂ ਸਰਬਜੋਤ ਸਿੰਘ ਸਾਬੀ ਨੂੰ ਹਲਕਾ ਮੁਕੇਰੀਆਂ ਤੋਂ ਵਿਧਾਨ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਜੀਤ ਨਾਲ ਵਿਸ਼ੇਸ਼ ਭੇਟ ਵਾਰਤਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਮੁਕੇਰੀਆਂ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਜੋ ਸਨਮਾਨ ਨਾਲ ਨਿਵਾਜਿਆ ਹੈ, ਅਸੀਂ ਪੰਜਾਬ ਦੀ ਰਿਵਾਇਤ ਨੂੰ ਕਾਇਮ ਰੱਖਦੇ ਹੋਏ ਭਾਜੀ ਦੁੱਗਣੀ ਕਰਕੇ ਮੋੜਨ ਦਾ ਆਪਣਾ ਫ਼ਰਜ਼ ਬਾਖ਼ੂਬੀ ਨਿਭਾਉਂਦੇ ਹੋਏ ਸਰਬਜੋਤ ਸਿੰਘ ਸਾਬੀ ਨੂੰ ਮੁਕੇਰੀਆਂ ਦੀ ਆਵਾਜ਼ ਬਣਾ ਕੇ ਵਿਧਾਨ ਸਭਾ ਵਿਚ ਭੇਜਾਂਗੇ। ਤਾਂ ਜੋ ਮੁਕੇਰੀਆਂ ਹਲਕੇ ਦੇ ਵਿਕਾਸ ਦਾ ਸਪਨਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਹਨ ਅਤੇ ਲੋਕ ਫਿਰ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ।
ਪਿਛਲੀ ਖ਼ਬਰ ਦਿਨ ਵੇਲੇ ਚੱਲ ਰਹੇ ਟਿੱਪਰਾਂ ਤੋਂ ਇਲਾਕਾ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਖ਼ਰੀਦ ਬੰਦ ਤੋਂ ਬਾਅਦ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਦੀ ਸਾਰ ਲਵੇ ਸਰਕਾਰ - ਗੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।