15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਇੱਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।

ਅਜੀਤ ਡੈਸਕ 15-11-2026
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਇੱਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਬੱਚਿਆਂ ਵਲੋਂ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਨੰਨੇ-ਮੁੰਨੇ ਬੱਚਿਆਂ ਨੇ ਬੜੇ ਹੀ ਸ਼ਾਨਦਾਰ ਗੀਤਾਂ ਅਤੇ ਨਾਚਾਂ ਰਾਂਹੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਟਰੱਸਟੀ ਸਾਹਿਬਾਨ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਸੰਜੀਵ ਚੰਦੇਲ, ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਅਸਲ ਸਰਮਾਇਆ ਅਤੇ ਉੱਜਵਲ ਭਵਿੱਖ ਹਨ। ਅੱਜ ਦੇ ਬੱਚੇ ਹੀ ਕੱਲ੍ਹ ਨੂੰ ਸਮਾਜ ਅਤੇ ਰਾਸ਼ਟਰ ਦੇ ਨਿਰਮਾਤਾ ਬਣਨਗੇ। ਸਾਡਾ ਮੁੱਖ ਉਦੇਸ਼ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ ਸਗੋਂ ਉਨ੍ਹਾਂ ਵਿਚ ਨੈਤਿਕ ਕਦਰਾਂ ਕੀਮਤਾਂ, ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਪ੍ਰੋਗਰਾਮ ਦੇ ਅੰਤ ਵਿਚ ਅੰਤਰ ਹਾਊਸ ਖੇਡ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਮਿਠਾਈਆਂ ਵੀ ਵੰਡੀਆਂ ਗਈਆਂ।
ਪਿਛਲੀ ਖ਼ਬਰ ਬੀ.ਡੀ.ਪੀ.ਓ. ਉਦੇਪਾਲ ਸਿੰਘ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੁਰਮੀਤ ਸਿੰਘ ਬੈਂਸ ਆਦੋਵਾਲ ਗੜ੍ਹੀ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।