ਵਿਸ਼ਵ ਦਿਆਲਤਾ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਬਿਰਧ ਆਸ਼ਰਮ ਦਾ ਦੌਰਾ
ਅੱਡਾ ਸਰਾਂ, 14 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਬੋਕਾਰੋ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਲੋਂ ਪ੍ਰਿੰ: ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਵਿਸ਼ਵ ਦਿਆਲਤਾ ਦਿਵਸ ਦੇ ਮੌਕੇ ‘ਤੇ ਪਿੰਡ ਦੇਹਰੀਵਾਲ ਵਿਖੇ ਪ੍ਰਵਾਸੀ ਪੰਜਾਬੀ ਜਵਾਹਰ ਸਿੰਘ ਪੱਡਾ ਦੀ ਅਗਵਾਈ ‘ਚ ਚਲਦੇ ਗੁਰੂ ਨਾਨਕ ਬਿਰਧ ਆਸ਼ਰਮ ਦਾ ਇੱਕ ਅਰਥਪੂਰਨ ਦੌਰਾ ਕਰਵਾਇਆ ਗਿਆ। ਇਸ ਮੌਕੇ ਕਲਾਸ ਨੌਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ ਅਤੇ ਉੱਥੇ ਰਹਿ ਰਹੇ ਬਜ਼ੁਰਗਾਂ ਨਾਲ ਆਪਣੇ ਕੀਮਤੀ ਪਲ ਬਿਤਾਏ।
ਅਜੀਤ ਡੈਸਕ
15-11-2026