16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਚੌਹੜਾ ਦੇ ਇਕ ਘਰ ’ਚੋਂ ਲੱਖਾਂ ਦਾ ਸਾਮਾਨ ਚੋਰੀ

ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਇੱਥੋਂ ਦੇ ਨਜ਼ਦੀਕੀ ਪਿੰਡ ਚੌਹੜਾ ਵਿਖੇ ਚੋਰਾਂ ਨੇ ਇਕ ਘਰ ਨੂੰ ਦੂਜੀ ਵਾਰ ਨਿਸ਼ਾਨਾਂ ਬਣਾਉਂਦੇ ਹੋਏ ਉੱਥੋਂ ਲੱਖਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕੀਤਾ ਹੈ। ਪਿੰਡ ਚੌਹੜਾ ਨਿਵਾਸੀ ਪ੍ਰਵੀਨ ਕੁਮਾਰ ਪੁੱਤਰ ਨਰਿੰਦਰ ਸਿੰਘ ਨੇ ਦੱਸਿਆ ਕਿ ਜਿਸ ਘਰ ਵਿਚ ਚੋਰੀ ਦੀ ਘਟਨਾ ਵਾਪਰੀ ਹੈ, ਉੱਥੇ ਮੇਰੀ ਮਾਤਾ ਸੁਲਿੰਦਰਾ ਦੇਵੀ ਘਰ ਵਿਚ ਇਕੱਲੇ ਰਹਿੰਦੇ ਹਨ।

ਅਜੀਤ ਡੈਸਕ 16-11-2026
ਗੜ੍ਹਸ਼ੰਕਰ, 15 ਨਵੰਬਰ (ਧਾਲੀਵਾਲ)- ਇੱਥੋਂ ਦੇ ਨਜ਼ਦੀਕੀ ਪਿੰਡ ਚੌਹੜਾ ਵਿਖੇ ਚੋਰਾਂ ਨੇ ਇਕ ਘਰ ਨੂੰ ਦੂਜੀ ਵਾਰ ਨਿਸ਼ਾਨਾਂ ਬਣਾਉਂਦੇ ਹੋਏ ਉੱਥੋਂ ਲੱਖਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕੀਤਾ ਹੈ। ਪਿੰਡ ਚੌਹੜਾ ਨਿਵਾਸੀ ਪ੍ਰਵੀਨ ਕੁਮਾਰ ਪੁੱਤਰ ਨਰਿੰਦਰ ਸਿੰਘ ਨੇ ਦੱਸਿਆ ਕਿ ਜਿਸ ਘਰ ਵਿਚ ਚੋਰੀ ਦੀ ਘਟਨਾ ਵਾਪਰੀ ਹੈ, ਉੱਥੇ ਮੇਰੀ ਮਾਤਾ ਸੁਲਿੰਦਰਾ ਦੇਵੀ ਘਰ ਵਿਚ ਇਕੱਲੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਮਾਤਾ ਨੂੰ ਦਵਾਈ ਲੈਣ ਲਈ ਚੰਡੀਗੜ੍ਹ ਗਏ ਹੋਏ ਸੀ ਤੇ ਘਰ ਬੰਦ ਪਿਆ ਸੀ। ਉਨ੍ਹਾਂ ਦੱਸਿਆ ਕਿ ਸਾਨੂੰ ਸਵੇਰੇ ਫ਼ੋਨ ਰਾਹੀਂ ਘਰ ਵਿਚ ਚੋਰੀ ਹੋਣ ਦੀ ਸੂਚਨਾ ਮਿਲੀ ਤੇ ਜਦੋਂ ਮੌਕੇ ’ਤੇ ਆ ਕੇ ਦੇਖਿਆ ਤਾਂ ਘਰ ਦੀ ਖਿੜਕੀ ਦੀ ਗਰਿੱਲ ਟੁੱਟੀ ਹੋਈ ਸੀ ਅਤੇ ਜਦੋਂ ਅੰਦਰ ਦੇਖਿਆ ਤਾਂ ਕਮਰਿਆਂ ਵਿਚ ਸਾਰਾ ਸਮਾਨ ਖਿੱਲਰਿਆ ਪਿਆ ਸੀ। ਪ੍ਰਵੀਨ ਕੁਮਾਰ ਨੇ ਦੱਸਿਆ ਕਿ ਚੋਰ ਘਰ ਵਿਚੋਂ ਕਰੀਬ ਡੇਢ ਲੱਖ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 2 ਮਹੀਨੇ ਪਹਿਲਾ ਵੀ ਇਸ ਘਰ ਵਿਚ ਚੋਰੀ ਹੋਈ ਸੀ ਜਿਸ ਦੌਰਾਨ ਚੋਰ ਗਹਿਣਿਆਂ ਸਮੇਤ ਕਰੀਬ 20 ਲੱਖ ਦਾ ਸਮਾਨ ਚੋਰੀ ਕਰਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਇਕੋ ਘਰ ਵਿਚ ਦੂਜੀ ਵਾਰ ਚੋਰ ਹੋਣ ਨਾਲ ਪਿੰਡ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਾਨੂੰ ਇਨਸਾਫ਼ ਦਿੱਤਾ ਜਾਵੇ।
ਪਿਛਲੀ ਖ਼ਬਰ ਝਪਟਮਾਰੀ ਦੀ ਵਾਰਦਾਤ ਦੌਰਾਨ ਸਕੂਟਰੀ ਤੋਂ ਡਿੱਗਣ ਕਾਰਨ ਮਾਂਵਾਂ-ਧੀਆਂ ਜ਼ਖ਼ਮੀ ਅਗਲੀ ਖ਼ਬਰ ਦਸੂਹਾ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰੈਲੀ ਨੂੰ ਲੈ ਕੇ ਵਿਧਾਇਕ ਘੁੰਮਣ ਨੇ ਭਾਜਪਾ ’ਤੇ ਸਾਧੇ ਤਿੱਖੇ ਨਿਸ਼ਾਨੇ ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।