15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਬੁੱਲ੍ਹੋਵਾਲ , 15 ਨਵੰਬਰ (ਲੁਗਾਣਾ)-ਪਿਛਲੇ ਕਈ ਦਹਾਕਿਆਂ ਤੋਂ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਂਦੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ਅਗਵਾਈ ਕਰਨ ਵਾਲੇ ਸਾਬਕਾ ਜਥੇ . ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਜੋ ਬੀਤੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਗੁਰਦੁਆਰਾ ਸਿੰਘ ਸਭਾ ਖਡਿਆਲਾ ਸੈਣੀਆਂ ਵਿਖੇ ਜਥੇ.

ਨਵ-ਨਿਯੁਕਤ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਦਾ ਸਨਮਾਨ ਕਰਨ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ, ਹਰਮਿੰਦਰ ਸੰਧੂ ਤੇ ਹੋਰ। 16-11-2026
ਬੁੱਲ੍ਹੋਵਾਲ , 15 ਨਵੰਬਰ (ਲੁਗਾਣਾ)-ਪਿਛਲੇ ਕਈ ਦਹਾਕਿਆਂ ਤੋਂ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਜਾਂਦੀਆਂ ਪੈਦਲ ਸੰਗ ਯਾਤਰਾ ਦੀਆਂ ਸੰਗਤਾਂ ਦੀ ਅਗਵਾਈ ਕਰਨ ਵਾਲੇ ਸਾਬਕਾ ਜਥੇ . ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਜੋ ਬੀਤੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ ਉਪਰੰਤ ਗੁਰਦੁਆਰਾ ਸਿੰਘ ਸਭਾ ਖਡਿਆਲਾ ਸੈਣੀਆਂ ਵਿਖੇ ਜਥੇ. ਰਣਧੀਰ ਸਿੰਘ ਦੀ ਅਗਵਾਈ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਗੁਰਮੁਖ ਸਿੰਘ ਹਰਿਆਣਾ ਵਾਲਿਆਂ ਵੱਲੋਂ ਵੈਰਾਗਮਈ ਕੀਰਤਨ ਅਤੇ ਭਾਈ ਪਰਮਿੰਦਰ ਸਿੰਘ ਤੇ ਜਸਵਿੰਦਰ ਸਿੰਘ ਦਾਦੂਵਾਲ ਵਾਲਿਆਂ ਵੱਲੋਂ ਗੁਰਮਤਿ ਵਿਚਾਰਾਂ ਰਾਹੀ ਸੰਤ ਬਾਬਾ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਵਾਲਿਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਸੁਖਦੇਵ ਸਿੰਘ ਬੇਦੀ ਚੋਲਾ ਸਾਹਿਬ ਵਾਲੇ, ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣਾ ਵਾਲੇ, ਸੰਤ ਬਾਬਾ ਸੁਖਜੀਤ ਸਿੰਘ ਡੇਰਾ ਗੁਰੂਸਰ ਖੁੱਡਾ ਵਾਲੇ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ , ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ, ਐੱਸ.ਈ ਬਲਦੇਵ ਸਿੰਘ ਪੰਜਾਬ ਮੰਡੀ ਬੋਰਡ, ਪਵਨ ਕੁਮਾਰ ਆਦੀਆ ਸਾਬਕਾ ਵਿਧਾਇਕ, ਸੰਗਤ ਸਿੰਘ ਗਿਲਜੀਆਂ ਸਾਬਕਾ ਵਿਧਾਇਕ, ਪ੍ਰਿੰਸੀਪਲ ਪਰਮਿੰਦਰ ਸਿੰਘ ਮਾਹਿਲਪੁਰ, ਬਾਬਾ ਬਲਕਾਰ ਸਿੰਘ ਨੇ ਜਥੇ.ਬਾਬਾ ਜੁਗਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਸਮਾਗਮ ਵਿਚ ਉਨ੍ਹਾਂ ਦੇ ਪੁੱਤਰ ਇਕਬਾਲ ਸਿੰਘ, ਹਰਦੀਪ ਸਿੰਘ ਤੇ ਹੋਰ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਅਤੇ ਸ਼ਰਧਾ ਦੇ ਫ਼ੁਲ ਅਰਪਣ ਕਰਨ ਵਾਲਿਆਂ ਵਿਚ ਸੇਵਕ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲੇ, ਚੌਧਰੀ ਬਲਵੀਰ ਸਿੰਘ ਮਿਆਣੀ, ਜਥੇ. ਸਰਬਜੀਤ ਸਿੰਘ ਮੋਮੀ ਮੂਨਕਾਂ ਜ਼ਿਲ੍ਹਾ ਪ੍ਰਧਾਨ ਐੱਸ.ਸੀ.ਵਿੰਗ, ਡਾਕਟਰ ਸੁਖਵਿੰਦਰ ਸਿੰਘ ਬੇਦੀ, ਬਾਬਾ ਪਾਲ ਸਿੰਘ, ਬਾਬਾ ਬਲਕਾਰ ਸਿੰਘ, ਬਾਬਾ ਗਿਆਨ ਸਿੰਘ, ਕੁਲਦੀਪ ਸਿੰਘ ਬੱਬੂ ਇਬਰਾਹੀਮਪੁਰ ਪ੍ਰਗਟ ਸਿੰਘ ਬਟਾਲਾ, ਵੈਦ ਮੰਡਲ ਹੁਸ਼ਿਆਰਪੁਰ, ਪ੍ਰਧਾਨ ਲਵਪ੍ਰੀਤ ਸਿੰਘ, ਰਵਿੰਦਰ ਸਿੰਘ ਕਾਕਾ, ਡਾ. ਗੁਰਦੀਪ ਸਿੰਘ, ਡਾ.ਰੌਸ਼ਨ ਲਾਲ, ਮਾਸਟਰ ਹਰਜਾਪ ਸਿੰਘ, ਦਵਿੰਦਰ ਸਿੰਘ ਬਿੰਦਾ, ਸੁਰਜੀਤ ਸਿੰਘ ਮਠਾਰੂ, ਸ਼ਮਸ਼ੇਰ ਸਿੰਘ ਵਡਾਲਾ, ਜਸਵਿੰਦਰ ਕੌਰ, ਰਵਿੰਦਰ ਕੌਰ, ਸੰਦੀਪ ਕੌਰ, ਬਲਦੀਪ ਕੌਰ, ਸੁਖਦੇਵ ਸਿੰਘ ਖ਼ਾਲਸਾ, ਸੁਮਨ ਕੁਮਾਰ ਸੂਦ ਵੈਦ ਮੰਡਲ ਹੁਸ਼ਿਆਰਪੁਰ, ਸਰਪੰਚ ਸਤਵਿੰਦਰ ਸਿੰਘ ਕਾਲਾ, ਵਿਜੇ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਵਿਰਦੀ, ਅਵਤਾਰ ਸਿੰਘ ਮਿੰਟੀ, ਸਿਮਰਨ ਸਿੰਘ, ਅਕਬਰ ਸਿੰਘ ਬੂਰੇ ਜੱਟਾਂ, ਪ੍ਰੀਤਮ ਸਿੰਘ, ਰਘੁਵੀਰ ਸਿੰਘ, ਸੁਰਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਦੁਆਬਾ ਰਿਆੜਕੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ। ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਡਾ. ਗੁਰਦੀਪ ਸਿੰਘ ਖਡਿਆਲਾ ਵਾਲਿਆਂ ਬਾਖ਼ੂਬੀ ਨਿਭਾਈ। ਅੰਤ ਵਿਚ ਮੌਜੂਦਾ ਜਥੇ.ਰਣਧੀਰ ਸਿੰਘ ਅਤੇ ਬਲਦੀਸ਼ ਕੌਰ (ਪੋਤਰੀ) ਨੇ ਪਰਿਵਾਰ ਵੱਲੋਂ ਆਏ ਹੋਏ ਸੰਤ ਮਹਾਂਪੁਰਖ, ਰਾਜਸੀ ਆਗੂਆਂ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਇਕੱਤਰਤਾ ਅਗਲੀ ਖ਼ਬਰ ਪਿੰਡ ਜਾਜਾ ਦੇ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਦੀ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।