15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਜਪਾ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ ਸਮੀਖਿਆ ਮੀਟਿੰਗ 16 ਨੂੰ , ਡਾ. ਕਰੀਮਪੁਰੀ ਕਰਨਗੇ ਸੰਬੋਧਨ

ਦਸੂਹਾ, 15 ਨਵੰਬਰ (ਕੌਸ਼ਲ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ 26 ਨਵੰਬਰ 2026 ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਬਸਪਾ ਦੇ ਨੈਸ਼ਨਲ ਕੋਆਰਡੀਨੇਟਰ ਸ੍ਰੀ ਆਕਾਸ਼ ਆਨੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਰਾਮ ਲਾਲ ਸੰਧੂ 16-11-2026
ਦਸੂਹਾ, 15 ਨਵੰਬਰ (ਕੌਸ਼ਲ)- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ 26 ਨਵੰਬਰ 2026 ਨੂੰ ਫਿਲੌਰ ਵਿਖੇ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਬਸਪਾ ਦੇ ਨੈਸ਼ਨਲ ਕੋਆਰਡੀਨੇਟਰ ਸ੍ਰੀ ਆਕਾਸ਼ ਆਨੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵੱਲੋਂ 16 ਨਵੰਬਰ 2026, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਰਵਿਦਾਸ ਭਵਨ, ਦਸੂਹਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਨੂੰ ਬਸਪਾ ਪੰਜਾਬ ਦੇ ਪ੍ਰਧਾਨ ਡਾ. ਕਰੀਮਪੁਰੀ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਇਸ ਮੌਕੇ ਦਸੂਹਾ ਵਿਧਾਨ ਸਭਾ ਹਲਕੇ ਦੇ ਸਮੂਹ ਬਹੁਜਨ ਸਮਾਜ ਹਿਤੈਸ਼ੀ ਸਾਥੀਆਂ ਨੂੰ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ, ਤਾਂ ਜੋ ਫਿਲੌਰ ਵਿਖੇ ਹੋਣ ਵਾਲੇ ਸੰਵਿਧਾਨ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ। ਇਹ ਜਾਣਕਾਰੀ ਬਸਪਾ ਪੰਜਾਬ ਦੇ ਸੂਬਾ ਸਕੱਤਰ ਅਤੇ ਵਿਧਾਨ ਸਭਾ ਹਲਕਾ ਦਸੂਹਾ ਦੇ ਇੰਚਾਰਜ ਰਾਮ ਲਾਲ ਸੰਧੂ ਨੇ ਦਿੱਤੀ। ਉਨ੍ਹਾਂ ਸਮੂਹ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੀਟਿੰਗ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ।
ਪਿਛਲੀ ਖ਼ਬਰ ਮਹਾਨ ਕੀਰਤਨ ਦਰਬਾਰ ਦੀ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਹੋਈ ਆਰੰਭਤਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।