17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐਨ.ਪੀ.ਐਸ. ਪੀੜਤ ਕਰਮਚਾਰੀ ਭਲਕੇ ਮੁੱਖ ਮੰਤਰੀ ਦਾ ਪੁਤਲਾ ਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕਣਗੇ-ਧੂਤ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ 18 ਨਵੰਬਰ ਨੂੰ ਐਨ. ਪੀ.

ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾਂ ਮੰਚ ਦੇ ਬੈਨਰ ਹੇਠ 18 ਨਵੰਬਰ ਨੂੰ ਐਨ.ਪੀ.ਐਸ. ਪੀੜਤ ਕਰਮਚਾਰੀ ਤਹਿਸੀਲ ਪੱਧਰ ਤੇ ਮੁੱਖ ਮੰਤਰੀ ਦਾ ਪੁਤਲਾ ਅਤੇ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 24 ਅਕਤੂਬਰ 2022 ਨੂੰ ਦੀਵਾਲੀ ਮੌਕੇ ਲਾਈਵ ਹੋ ਕੇ ਸੋਸ਼ਲ ਮੀਡੀਆ ਤੇ ਐਲਾਨ ਕੀਤਾ ਕਿ ਪੰਜਾਬ ਵਿਚ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਤੇ ਸਰਕਾਰ ਨੇ 18 ਨਵੰਬਰ 2022 ਨੂੰ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ. ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਚਾਰ ਸਾਲ ਬੀਤਣ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ ਨੇ ਕਿਹਾ ਕਿ ਜਿੱਥੇ ਸੰਗਰੂਰ ਪੱਕੇ ਮੋਰਚੇ ਸੰਘਰਸ਼ ਕਮੇਟੀ ਭਰਵੀਂ ਸ਼ਮੂਲੀਅਤ ਕਰੇਗੀ, ਉੱਥੇ 29 ਨਵੰਬਰ ਨੂੰ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਪਿਛਲੀ ਖ਼ਬਰ ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਵਿਦੇਸ਼ੀ ਦਖ਼ਲ ਦੀ ਮੰਗ ਕਰਨਾ ਲੋਕਤੰਤਰੀ ਮਰਿਆਦਾਵਾਂ ਦੇ ਉਲਟ-ਅਜੈ ਕੌਸ਼ਲ ਸੇਠੂ ਅਗਲੀ ਖ਼ਬਰ ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।