17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਵਿਦੇਸ਼ੀ ਦਖ਼ਲ ਦੀ ਮੰਗ ਕਰਨਾ ਲੋਕਤੰਤਰੀ ਮਰਿਆਦਾਵਾਂ ਦੇ ਉਲਟ-ਅਜੈ ਕੌਸ਼ਲ ਸੇਠੂ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਭਾਜਪਾ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਵਿਦੇਸ਼ੀ ਦਖ਼ਲ ਚਾਹੁੰਦੇ ਹਨ ਅਤੇ ਵਿਦੇਸ਼ੀ ਮੰਚਾਂ ਦੀ ਵਰਤੋਂ ਭਾਰਤ ਦੀ ਲੋਕਤੰਤਰੀ ਵਿਵਸਥਾ ਨੂੰ ਅਪਮਾਨਿਤ ਕਰਨ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵਿਦੇਸ਼ੀ ਮੰਚਾਂ ਅਤੇ ਵਿਦੇਸ਼ੀ ਮਹਿਮਾਨਾਂ ਰਾਹੀਂ ਭਾਰਤ ਦੇ ਲੋਕਤੰਤਰ ਅਤੇ ਦੇਸ਼ ਦੀ ਵਿਕਾਸ ਯਾਤਰਾ ’ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਜੈ ਕੌਸ਼ਲ ਸੇਠੂ 17-11-2026
ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਅਤੇ ਜਲੰਧਰ ਭਾਜਪਾ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਵਿਦੇਸ਼ੀ ਦਖ਼ਲ ਚਾਹੁੰਦੇ ਹਨ ਅਤੇ ਵਿਦੇਸ਼ੀ ਮੰਚਾਂ ਦੀ ਵਰਤੋਂ ਭਾਰਤ ਦੀ ਲੋਕਤੰਤਰੀ ਵਿਵਸਥਾ ਨੂੰ ਅਪਮਾਨਿਤ ਕਰਨ ਲਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵਿਦੇਸ਼ੀ ਮੰਚਾਂ ਅਤੇ ਵਿਦੇਸ਼ੀ ਮਹਿਮਾਨਾਂ ਰਾਹੀਂ ਭਾਰਤ ਦੇ ਲੋਕਤੰਤਰ ਅਤੇ ਦੇਸ਼ ਦੀ ਵਿਕਾਸ ਯਾਤਰਾ ’ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ, ਜਿੱਥੇ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਸਰਕਾਰਾਂ ਦੀ ਚੋਣ ਕਰਦੇ ਹਨ। ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਅਤੇ ਸੰਵਿਧਾਨਕ ਵਿਵਸਥਾਵਾਂ ਪੂਰੀ ਤਰ੍ਹਾਂ ਸਮਰੱਥ ਹਨ। ਅਜਿਹੇ ਵਿਚ ਦੇਸ਼ ਦੇ ਅੰਦਰੂਨੀ ਰਾਜਨੀਤਿਕ ਅਤੇ ਲੋਕਤੰਤਰੀ ਮੁੱਦਿਆਂ ਨੂੰ ਵਿਦੇਸ਼ੀ ਮੰਚਾਂ ’ਤੇ ਉਠਾ ਕੇ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦੀ ਛਵੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਉਚਿੱਤ ਨਹੀਂ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਜਨੀਤੀ ਵਿਚ ਜਨ ਸਮਰਥਨ ਅਤੇ ਸੱਤਾ ਤੱਕ ਪਹੁੰਚਣ ਦਾ ਰਸਤਾ ਵਿਦੇਸ਼ੀ ਧਰਤੀ ਜਾਂ ਵਿਦੇਸ਼ੀ ਸਮਾਗਮਾਂ ਰਾਹੀਂ ਨਹੀਂ ਲੰਘਦਾ, ਸਗੋਂ ਦੇਸ਼ ਦੇ ਪਿੰਡਾਂ, ਸ਼ਹਿਰਾਂ ਅਤੇ ਆਮ ਲੋਕਾਂ ਵਿਚ ਜਾ ਕੇ ਉਨ੍ਹਾਂ ਦਾ ਵਿਸ਼ਵਾਸ ਜਿੱਤਣ ਨਾਲ ਮਿਲਦਾ ਹੈ। ਲੋਕਤੰਤਰ ਵਿਚ ਜਨਤਾ ਸਰਵਉੱਚ ਹੈ ਅਤੇ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਲੋਕਾਂ ਦਾ ਸਮਰਥਨ ਹੁੰਦਾ ਹੈ। ਸੇਠੂ ਨੇ ਕਿਹਾ ਕਿ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਉਣਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਸਾਹਮਣੇ ਲਿਆਉਣਾ ਹੈ, ਪਰ ਰਾਸ਼ਟਰੀ ਹਿਤਾਂ ਤੇ ਦੇਸ਼ ਦੀ ਸਾਖ ਨੂੰ ਰਾਜਨੀਤਿਕ ਬਹਿਸ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ 2027 ’ਚ ਕਾਂਗਰਸ ਸਰਕਾਰ ਬਣਾਏਗੀ ਤੇ ਬਿਹਤਰ ਢੰਗ ਨਾਲ ਚਲਾਏਗੀ-ਪਰਗਟ ਸਿੰਘ ਅਗਲੀ ਖ਼ਬਰ ਐਨ.ਪੀ.ਐਸ. ਪੀੜਤ ਕਰਮਚਾਰੀ ਭਲਕੇ ਮੁੱਖ ਮੰਤਰੀ ਦਾ ਪੁਤਲਾ ਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕਣਗੇ-ਧੂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।