17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਰਕਾਰ ਵਲੋਂ ਮੰਗਾਂ ਨਾ ਮੰਨਣ ’ਤੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ

ਤਲਵਾੜਾ, 16 ਨਵੰਬਰ (ਐੱਚ. ਐੱਸ.

ਅਜੀਤ ਡੈਸਕ 17-11-2026
ਤਲਵਾੜਾ, 16 ਨਵੰਬਰ (ਐੱਚ. ਐੱਸ. ਮਿੱਠੂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਅਤੇ ਸਾਂਝੇ ਮੰਚ ਵਲੋਂ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲਗਾਏ ਜਾ ਰਹੇ ਦਿਨ-ਰਾਤ ਦੇ ਮੋਰਚੇ ਤਹਿਤ 19 ਨਵੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਮੂਲੀਅਤ ਦੀ ਵਾਰੀ ਹੈ। ਇਸ ਮੌਕੇ ਬਲਾਕ ਤਲਵਾੜਾ ਦੇ ਮੁਲਾਜ਼ਮ ਤੇ ਪੈਨਸ਼ਨਰ ਸਾਥੀ ਵੱਡੀ ਗਿਣਤੀ ’ਚ ਮੋਰਚੇ ਵਿਚ ਸ਼ਾਮਿਲ ਹੋਣਗੇ। ਮੀਟਿੰਗ ਦੀ ਅਗਵਾਈ ਬਲਾਕ ਪ੍ਰਧਾਨ ਰਾਜੀਵ ਸ਼ਰਮਾ ਅਤੇ ਜਨਰਲ ਸਕੱਤਰ ਵਰਿੰਦਰ ਵਿਕੀ ਨੇ ਕੀਤੀ। ਮੀਟਿੰਗ ਵਿਚ ਹਾਜ਼ਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੋਰਚੇ ਨੂੰ ਸਫਲ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਸੂਬਾ ਕਨਵੀਨਰ ਜਸਬੀਰ ਸਿੰਘ ਤਲਵਾੜਾ, ਮਾਸਟਰ ਵੀਰ ਸਿੰਘ ਪੀ.ਡਬਲਿਊ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਤਲਵਾੜਾ ਦੇ ਜਨਰਲ ਸਕੱਤਰ ਸ਼ਾਮ ਸਿੰਘ ਬਟਵਾਰਾ, ਜਗਦੀਸ਼ ਸਿੰਘ, ਮਿਲਾਪ ਚੰਦ, ਅਮਰੀਕ ਸਿੰਘ, ਅਪੂਰਬ ਸ਼ਰਮਾ, ਸੁਰਿੰਦਰ ਕੁਮਾਰ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ ਅਤੇ ਪੈਨਸ਼ਨਰ ਸਾਥੀ ਦਵਿੰਦਰ ਸਿੰਘ, ਓਂਕਾਰ ਚੰਦ, ਹਰੀਸ਼ ਕੁਮਾਰ ਸਮੇਤ ਹੋਰ ਸਾਥੀ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਂਝੇ ਫ਼ਰੰਟ ਅਤੇ ਸਾਂਝੇ ਮੰਚ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੋਰਚੇ ਦੌਰਾਨ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੀਤਾ ਤਾਂ 1 ਦਸੰਬਰ ਤੋਂ 5 ਦਸੰਬਰ ਤੱਕ ਪੰਜਾਬ ਭਰ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਅਰਥੀ ਫ਼ੂਕ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਬਾਅਦ 6 ਦਸੰਬਰ ਨੂੰ ਇਨ੍ਹਾਂ ਅਰਥੀਆਂ ਦੇ ਫ਼ੁਲ ਚੁਗ ਕੇ ਬੁੱਢਾ ਗੰਦਾ ਨਾਲਾ, ਲੁਧਿਆਣਾ ਵਿਖੇ ਰੋਸ ਵਜੋਂ ਜਲ ਪ੍ਰਵਾਹ ਕੀਤੇ ਜਾਣਗੇ। ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 19 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੇ ਮੋਰਚੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪੰਜਾਬੀ ਤੇ ਪੰਜਾਬੀਅਤ ਸਮੇਤ ਰਾਜਨੀਤੀ ’ਚ ਮਾ: ਜੰਡਾ ਨੇ ਵਡਮੁੱਲਾ ਯੋਗਦਾਨ ਪਾਇਆ-ਮਨਜੀਤ ਸਿੰਘ ਦਸੂਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।