17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਰਜੀ ਬਾਜਵਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਾਈਕਮਾਨ ਦਾ ਧੰਨਵਾਦ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਬਣਾਇਆ। ਆਪਣੀ ਇਸ ਨਿਯੁਕਤੀ ’ਤੇ ਹਰਜੀ ਬਾਜਵਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਪਾਰਟੀ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਬਣਾਇਆ। ਆਪਣੀ ਇਸ ਨਿਯੁਕਤੀ ’ਤੇ ਹਰਜੀ ਬਾਜਵਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਲੋਕ ਲਹਿਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਜਿੰਨੇ ਵੀ ਵੱਡੇ ਪ੍ਰੋਜੈਕਟ ਬਣੇ ਹਨ ਜਾਂ ਵਿਕਾਸ ਕਾਰਜ ਸ਼ੁਰੂ ਹੋਏ ਸਨ ਉਹ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਲੋਕ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਤਿਆਰੀ ’ਚ ਹਨ।
ਪਿਛਲੀ ਖ਼ਬਰ ਐਡਵੋਕੇਟ ਸਿੱਧੂ ਨੂੰ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਅਗਲੀ ਖ਼ਬਰ ਮਨਹੋਤਾ ਬਲੱਡ ਸੇਵਾ ਸੁਸਾਇਟੀ ਵਲੋਂ 17ਵੇਂ ਖੂਨਦਾਨ ਕੈਂਪ ਦੌਰਾਨ 42 ਯੂਨਿਟ ਖੂਨ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।