7ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਤੋਂ
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 21 ਨਵੰਬਰ ਤੱਕ ਜਾਰੀ ਰਹੇਗਾ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਹੋਵੇਗਾ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ।
ਐਡਵੋਕੇਟ ਜਸਵੀਰ ਸਿੰਘ ਰਾਏ
17-11-2026