ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਮਿਸ਼ਨ 2027 ਫ਼ਤਹਿ ਕੀਤਾ ਜਾਵੇਗਾ-ਹਰਜੀ ਬਾਜਵਾ
ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਦਸੂਹਾ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
17-11-2026