ਭਾਜਪਾ ਆਗੂਆਂ ਨੇ ਅਵਿਨਾਸ਼ ਰਾਏ ਖੰਨਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਸਵਾਗਤ ਕਰਦਿਆਂ ਹਲਕਾ ਗੜ੍ਹਸ਼ੰਕਰ ਦੇ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਜ਼ਾਹਿਰ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਉਂਕਾਰ ਸਿੰਘ ਚਾਹਲਪੁਰੀ ਅਤੇ ਠੇਕੇਦਾਰ ਭਜਨ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਇਹ ਜ਼ਿੰਮੇਵਾਰੀ ਮਿਲਣ ਨਾਲ ਸਾਫ਼ ਹੋ ਗਿਆ ਹੈ ਕਿ ਉਨ੍ਹਾਂ ਨੇ ਹਮੇਸ਼ਾ ਪਾਰਟੀ ਨੂੰ ਸਰਵਉੱਚ ਰੱਖਿਆ ਹੈ ਅਤੇ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਹੈ।
ਅਜੀਤ ਡੈਸਕ
17-11-2026