18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਭਾਈ ਪਰਮਿੰਦਰ ਸਿੰਘ ਖ਼ਾਲਸਾ ਨੂੰ ਹਲਕਾ ਮੁਕੇਰੀਆਂ ਤੋਂ ਐਲਾਨਿਆ ਉਮੀਦਵਾਰ

ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜਖੂ ਨੇ ਭਾਈ ਪਰਮਿੰਦਰ ਸਿੰਘ ਖ਼ਾਲਸਾ ਨੂੰ ਹਲਕਾ ਮੁਕੇਰੀਆਂ ਦਾ ਉਮੀਦਵਾਰ ਐਲਾਨਿਆ ਹੈ।

ਅਜੀਤ ਡੈਸਕ 18-11-2026
ਮੁਕੇਰੀਆਂ, 17 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜਖੂ ਨੇ ਭਾਈ ਪਰਮਿੰਦਰ ਸਿੰਘ ਖ਼ਾਲਸਾ ਨੂੰ ਹਲਕਾ ਮੁਕੇਰੀਆਂ ਦਾ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਉਨ੍ਹਾਂ ਮੁਕੇਰੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਟਾਂਡਾ ਉੜਮੁੜ ਵਿਖੇ ਬੇਗਮਪੁਰਾ ਖ਼ਾਲਸਾ ਲਹਿਰ ਪੰਥਨ ਕਾਨਫ਼ਰੰਸ ਹੋਣ ਜਾ ਰਹੀ ਹੈ ਜਿਸ ਵਿਚ ਮੁਕੇਰੀਆਂ ਹਲਕੇ ਅਤੇ ਬੂਥ ਕਮੇਟੀਆਂ ਆਪਣੇ-ਆਪਣੇ ਹਲਕੇ ਦੀਆਂ ਬੂਥ ਕਮੇਟੀਆਂ ਜਥੇਬੰਦੀਆਂ ਨਾਲ ਸਮਝੌਤੇ ਦੀ ਗੱਲ ਜਾਰੀ ਹੈ। ਉਨ੍ਹਾਂ ਕਿਹਾ 6 ਦਸੰਬਰ ਨੂੰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਮੁਕੇਰੀਆਂ ਹਲਕੇ ਦੇ ਸਾਰੇ ਜ਼ੋਨਾਂ ਦੇ ਪ੍ਰਧਾਨ ਹਾਜ਼ਰ ਸਨ। ਇਸ ਮੌਕੇ ਭਾਈ ਸਤਨਾਮ ਸਿੰਘ ਧਾਮੀਆਂ, ਭਜਨ ਸਿੰਘ ਟਾਂਡਾ ਚੂੜੀਆਂ, ਭਾਈ ਸੁਖਜਿੰਦਰ ਸਿੰਘ ਭਿੰਡਰ, ਗੁਲਜ਼ਾਰ ਸਿੰਘ, ਚਰਨਜੀਤ ਸਿੰਘ ਬੱਗਾ, ਲਖਵਿੰਦਰ ਸਿੰਘ ਮਾਨਾਂ, ਕਮਲ ਸਿੰਘ, ਨਰਿੰਦਰ ਸਿੰਘ, ਨਿਸ਼ਾਨ ਸਿੰਘ ਬੁਡੇਵਾਲ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦਾ ਸਨਮਾਨ ਅਗਲੀ ਖ਼ਬਰ ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਮੰਥਾਰੀ ਸ੍ਰੀਨਿਵਾਸੁਲੂ ਦਾ ਦਾਤਾਰਪੁਰ ਪਹੁੰਚਣ ’ਤੇ ਐਡ. ਸਿੱਧੂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।