19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਿੱਧੂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ

ਦਸੂਹਾ, 18 ਨਵੰਬਰ (ਭੁੱਲਰ)-ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਸੈੱਲ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਪਵਿੱਤਰ ਅਤੇ ਇਤਿਹਾਸਿਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 19-11-2026
ਦਸੂਹਾ, 18 ਨਵੰਬਰ (ਭੁੱਲਰ)-ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਸੈੱਲ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਪਵਿੱਤਰ ਅਤੇ ਇਤਿਹਾਸਿਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦੀ ਸ਼ਕਤੀ ਬਖ਼ਸ਼ਣ। ਇਸ ਮੌਕੇ ਨਵਦੀਪ ਸਿੰਘ ਵਿਰਕ, ਗੁਰਮੀਤ ਸਿੰਘ ਬਾਜਵਾ, ਡਾਕਟਰ ਸੁਖਦੇਵ ਸਿੰਘ ਲੰਗਰਪੁਰ ਅਤੇ ਇੰਦਰਪਾਲ ਸਿੰਘ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਸਰਕਾਰ ਦੇ ਰਾਜ ’ਚ ਗੜ੍ਹਸ਼ੰਕਰ ਹਲਕੇ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ-ਨਿਮਿਸ਼ਾ ਮਹਿਤਾ ਅਗਲੀ ਖ਼ਬਰ ਐਨ.ਪੀ.ਐਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।