19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

‘ਆਪ’ ਸਰਕਾਰ ਦੇ ਰਾਜ ’ਚ ਗੜ੍ਹਸ਼ੰਕਰ ਹਲਕੇ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੀ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਨਿਮਿਸ਼ਾ ਮਹਿਤਾ ਨੇ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਦੇ ਮੁੱਦੇ ’ਤੇ ਸੱਤਾਧਾਰੀਆਂ ਨੂੰ ਘੇਰਿਆ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਵਿਚ ਗੜ੍ਹਸ਼ੰਕਰ ਨੂੰ ਸਿਵਾਏ ਝੂਠੇ ਲਾਰਿਆਂ ਤੋਂ ਕੁਝ ਨਹੀਂ ਮਿਲਿਆ।

ਅਜੀਤ ਡੈਸਕ 19-11-2026
ਗੜ੍ਹਸ਼ੰਕਰ, 18 ਨਵੰਬਰ (ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੀ ਹਲਕਾ ਗੜ੍ਹਸ਼ੰਕਰ ਤੋਂ ਇੰਚਾਰਜ ਨਿਮਿਸ਼ਾ ਮਹਿਤਾ ਨੇ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਦੇ ਮੁੱਦੇ ’ਤੇ ਸੱਤਾਧਾਰੀਆਂ ਨੂੰ ਘੇਰਿਆ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਵਿਚ ਗੜ੍ਹਸ਼ੰਕਰ ਨੂੰ ਸਿਵਾਏ ਝੂਠੇ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਉਨ੍ਹਾਂ ਸੱਤਾਧਾਰੀਆਂ ਨੂੰ ਸਵਾਲ ਕੀਤਾ ਕਿ ਘੱਟੋ-ਘੱਟ ਇਹ ਤਾਂ ਦੱਸਿਆ ਜਾਵੇ ਗੜ੍ਹਸ਼ੰਕਰ ਹਲਕੇ ’ਚ ਕਿਹੜੇ ਵੱਡੇ ਕੰਮ ਕੀਤੇ ਗਏ ਤੇ ਕਿਹੜੀ ਤਰੱਕੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿ ਗੜ੍ਹਸ਼ੰਕਰ ਹਲਕੇ ਲਈ ਕਿਹੜਾ ਵੱਡਾ ਪ੍ਰਾਜੈਕਟ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸੜਕਾਂ ’ਤੇ ਲੁੱਕ ਪਵਾ ਕੇ ਉਸ ਨੂੰ ਹੀ ਇਹ ਲੋਕ ਤਰੱਕੀ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ’ਚ ਬਾਈਪਾਸ ਬਣਾਉਣ ਲਈ ਵੱਡੇ ਵਾਅਦੇ ਕੀਤੇ ਗਏ ਪਰ ਇਹ ਸਰਕਾਰ ਬਾਈਪਾਸ ਬਣਾਉਣ ’ਚ ਟੋਟਲੀ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਦੱਸਿਆ ਜਾਵੇ ਕਿ ਗੜ੍ਹਸ਼ੰਕਰ-ਹੁਸ਼ਿਆਰਪੁਰ ਨੂੰ ਫੋਰ ਲੇਨ ਕਦੋਂ ਬਣਵਾਇਆ ਗਿਆ, ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਕੀ ਸੁਧਾਰ ਕੀਤਾ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਹਲਕੇ ਦੇ ਸਰਕਾਰੀ ਹਸਪਤਾਲਾਂ ਨੂੰ ਅਪਗ੍ਰੇਡ ਤਾਂ ਕੀ ਕਰਨਾ ਸੀ, ਇੱਥੇ ਤਾਂ ਹੁਣ ਤੱਕ ਲੋੜੀਂਦਾ ਸਟਾਫ਼ ਹੀ ਮੁਹੱਈਆ ਨਹੀਂ ਕਰਵਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ’ਚ ਸੀਵਰੇਜ ਪਾਉਣ ਦੀ ਲੰਮੇ ਸਮੇਂ ਤੋਂ ਦੁਹਾਈ ਦਿੱਤੀ ਜਾ ਰਹੀ ਹੈ। ਸ਼ਹਿਰ ਦਾ ਵੱਡਾ ਹਿੱਸਿਆ ਸੀਵੇਰਜ ਪਾਉਣ ਲਈ ਪੁੱਟਿਆ ਗਿਆ ਪਰ ਹੁਣ ਤੱਕ ਕਿਸੇ ਵੀ ਕੁਨੈਕਟੀਵਿਟੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਕੇਂਦਰ ਸਰਕਾਰ ਦੀਆਂ ਗ੍ਰਾਂਟ ਨਾਲ ਨੀਂਹ ਪੱਥਰ ਰੱਖ ਕੇ ਵਿਕਾਸ ਦੇ ਸੋਹਲੇ ਗਾ ਰਹੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕਾ ਇਸ ਸਰਕਾਰ ਦੇ ਰਾਜ ਵਿਚ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿ ਗਿਆ ਹੈ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਗੜ੍ਹਸ਼ੰਕਰ ਦੇ ਸਮਝਦਾਰ ਲੋਕ ਇਸ ਸਰਕਾਰ ਦਾ ਹਿਸਾਬ ਆਉਣ ਵਾਲੀਆਂ ਚੋਣਾਂ ਵਿਚ ਸਮਝਦਾਰੀ ਨਾਲ ਕਰਨਗੇ।
ਪਿਛਲੀ ਖ਼ਬਰ ਫ਼ਤਿਹ ਅਕੈਡਮੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਿੱਧੂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।