ਜ਼ਿਲ੍ਹੇ ’ਚ 22 ਤੋਂ 24 ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ-ਡਾ: ਗਰਗ
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ 22 ਤੋਂ 24 ਨਵੰਬਰ 2026 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਡਾ.
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ 22 ਤੋਂ 24 ਨਵੰਬਰ 2026 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੀ ਉਮਰ ਦੇ ਕੁੱਲ 1,40,768 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਜ਼ਿਲ੍ਹੇ ਵਿਚ 799 ਪੋਲੀਓ ਬੂਥ ਸਥਾਪਿਤ ਕੀਤੇ ਜਾਣਗੇ ਅਤੇ 1,598 ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਦੇ ਕੰਮਕਾਜ ਦੀ ਨਿਗਰਾਨੀ ਲਈ 175 ਸੁਪਰਵਾਈਜ਼ਰ ਲਗਾਏ ਗਏ ਹਨ, ਜੋ ਮੁਹਿੰਮ ਦੌਰਾਨ ਟੀਮਾਂ ਦੀ ਕਾਰਗੁਜ਼ਾਰੀ ‘ਤੇ ਨਜ਼ਰ ਰੱਖਣਗੇ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਪੜਾਅ ਵਿਚ ਬੂਥਾਂ ‘ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ ਇਸ ਤੋਂ ਬਾਅਦ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।