19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਿਸਾਨ ਜਥੇਬੰਦੀਆਂ ਵਲੋਂ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਧਰਨਾ ਜਾਰੀ

ਐਮਾਂ ਮਾਂਗਟ, 18 ਨਵੰਬਰ (ਗੁਰਾਇਆ)-ਸ਼ੂਗਰ ਮਿੱਲ ਮੁਕੇਰੀਆਂ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਲਗਾਇਆ ਹੋਇਆ ਧਰਨਾ ਅੱਜ ਵੀ ਜਾਰੀ ਰਿਹਾ। ਇਹ ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦੇ ਰੇਟ ਵਿਚ ਵਾਧੇ ਅਤੇ ਗੰਨਾ ਕਾਸ਼ਤਕਾਰਾਂ ਦੇ ਖੰਡ ਮਿੱਲਾਂ ਵੱਲ ਖੜ੍ਹੇ ਕਰੀਬ 7 ਕਰੋੜ ਦੇ ਬਕਾਏ ਅਤੇ ਖੰਡ ਮਿੱਲਾਂ ਚਲਾਉਣ ਬਾਰੇ ਸਰਕਾਰ ਜਲਦੀ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ ਗੰਨੇ ਦੀ ਅਦਾਇਗੀ ਇੱਕ ਕਾਉਂਟਰ ’ਤੇ ਕਰਨ ਦੀ ਮੰਗ ਲਈ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 19-11-2026
ਐਮਾਂ ਮਾਂਗਟ, 18 ਨਵੰਬਰ (ਗੁਰਾਇਆ)-ਸ਼ੂਗਰ ਮਿੱਲ ਮੁਕੇਰੀਆਂ ਅੱਗੇ ਕਿਸਾਨ ਜਥੇਬੰਦੀਆਂ ਵਲੋਂ ਲਗਾਇਆ ਹੋਇਆ ਧਰਨਾ ਅੱਜ ਵੀ ਜਾਰੀ ਰਿਹਾ। ਇਹ ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦੇ ਰੇਟ ਵਿਚ ਵਾਧੇ ਅਤੇ ਗੰਨਾ ਕਾਸ਼ਤਕਾਰਾਂ ਦੇ ਖੰਡ ਮਿੱਲਾਂ ਵੱਲ ਖੜ੍ਹੇ ਕਰੀਬ 7 ਕਰੋੜ ਦੇ ਬਕਾਏ ਅਤੇ ਖੰਡ ਮਿੱਲਾਂ ਚਲਾਉਣ ਬਾਰੇ ਸਰਕਾਰ ਜਲਦੀ ਨੋਟੀਫ਼ਿਕੇਸ਼ਨ ਜਾਰੀ ਕਰਨ ਅਤੇ ਗੰਨੇ ਦੀ ਅਦਾਇਗੀ ਇੱਕ ਕਾਉਂਟਰ ’ਤੇ ਕਰਨ ਦੀ ਮੰਗ ਲਈ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਰੋਸ ਧਰਨੇ ਵਿਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਖੰਡ ਮਿੱਲਾਂ ਵੱਲ ਗੰਨਾ ਕਾਸ਼ਤਕਾਰਾਂ ਦਾ ਪਿਛਲੇ ਸਾਲ ਦਾ ਕਰੀਬ 7 ਕਰੋੜ ਦਾ ਬਕਾਇਆ ਖੜ੍ਹਾ ਹੈ, ਪਰ ਸਰਕਾਰ ਜਾਂ ਕੇਨ ਕਮਿਸ਼ਨਰ ਵਲੋਂ ਇਹ ਅਦਾਇਗੀ ਯਕੀਨੀ ਬਣਾਉਣ ਲਈ ਕੋਈ ਉਪਰਾਲਾ ਨਹੀਂ ਕੀਤੀ ਗਿਆ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਬਕਾਏ ਦੀ ਰਾਸ਼ੀ ਤੁਰੰਤ ਅਦਾ ਕਰੇ, ਖੰਡ ਮਿੱਲਾਂ ਚਲਾਉਣ ਦੀ ਤਰੀਕ ਦਾ ਐਲਾਨ ਕਰੇ ਅਤੇ ਗੰਨੇ ਦੀ ਅਦਾਇਗੀ ਇੱਕ ਕਾਉਂਟਰ ’ਤੇ ਕੀਤੀ ਜਾਵੇ ਅਤੇ ਸਾਰੀਆਂ ਮੰਗਾਂ ਨੂੰ ਧਿਆਨ ਵਿਚ ਰੱਖ ਕੇ ਕਿਸਾਨਾਂ ਨੂੰ ਗੰਨੇ ਦਾ ਰੇਟ 600 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ।
ਪਿਛਲੀ ਖ਼ਬਰ ਚੀਮਾ ਵਲੋਂ ਯੂਥ ਅਕਾਲੀ ਦਲ ਦੇ ਦੂਜੀ ਵਾਰ ਹਲਕਾ ਦਸੂਹਾ ਦੇ ਬਣੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਅਗਲੀ ਖ਼ਬਰ ਜ਼ਿਲ੍ਹੇ ’ਚ 22 ਤੋਂ 24 ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ-ਡਾ: ਗਰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।