ਨਿਗਮ ਦੀ ਹੱਦ ’ਚ ਰਹਿਣ ਵਾਲੇ 30 ਤੱਕ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ’ਚ ਭਾਗ ਲੈਣ - ਬੈਂਸ
ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਨੇ ਨਗਰ ਨਿਗਮ ਦੀ ਹੱਦ ਅੰਦਰ ਰਹਿਣ ਵਾਲੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਆਪਣੇ ਪਰਿਵਾਰ ਅਤੇ ਨਿੱਜੀ ਵੇਰਵੇ ਸਹੀ ਢੰਗ ਨਾਲ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਲਈ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਸ਼ੁਰੂ ਕੀਤੀ ਗਈ ਹੈ।
ਹੁਸ਼ਿਆਰਪੁਰ, 19 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਪ੍ਰੀਤਇੰਦਰ ਸਿੰਘ ਬੈਂਸ ਨੇ ਨਗਰ ਨਿਗਮ ਦੀ ਹੱਦ ਅੰਦਰ ਰਹਿਣ ਵਾਲੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਿਰਧਾਰਿਤ ਸਮੇਂ ਦੇ ਅੰਦਰ ਆਪਣੇ ਪਰਿਵਾਰ ਅਤੇ ਨਿੱਜੀ ਵੇਰਵੇ ਸਹੀ ਢੰਗ ਨਾਲ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਲਈ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਸ਼ੁਰੂ ਕੀਤੀ ਗਈ ਹੈ। ਇਸ ਪ੍ਰਕਿਰਿਆ ਰਾਹੀਂ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਵੈੱਬਸਾਈਟ ਜਾਂ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਦਰਜ ਕਰ ਸਕਦੇ ਹਨ। ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਇਸ ਡਿਜੀਟਲ ਪਹਿਲ ਦਾ ਮੁੱਖ ਉਦੇਸ਼ ਸ਼ਹਿਰ ਦੀ ਬਿਹਤਰ ਯੋਜਨਾਬੰਦੀ ਕਰਨ ਅਤੇ ਨਾਗਰਿਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਸਹੀ ਅਤੇ ਸੰਪੂਰਨ ਅੰਕੜੇ ਇਕੱਠੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੂੰ ਆਨਲਾਈਨ ਪ੍ਰਕਿਰਿਆ ਦੌਰਾਨ ਤਕਨੀਕੀ ਮੁਸ਼ਕਲ ਆਉਂਦੀ ਹੈ ਜਾਂ ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸਹਾਇਤਾ ਲਈ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਵੇਰਵੇ ਇਕੱਠੇ ਕਰਨਗੇ।