ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ-ਰਸੂਲਪੁਰ
ਟਾਂਡਾ ਉੜਮੁੜ, 19 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਡੋਰ ਟੂ ਡੋਰ ਕੰਪੇਨ ਦਾ ਪ੍ਰਚਾਰ ਸਰਕਲ ਪ੍ਰਧਾਨ ਨਿਰਮਲ ਸਿੰਘ ਖੁਣ-ਖੁਣ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਕੀਤਾ। ਇਸ ਮੌਕੇ ਰਸੂਲਪਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 6 ਅਕਤੂਬਰ ਨੂੰ ਪੂਰੇ ਪੰਜਾਬ ਵਿਚ ਡੋਰ ਟੂ ਡੋਰ ਕੰਪੇਨ ਦੀ ਸ਼ੁਰੂਆਤ ਕੀਤੀ ਗਈ ਸੀ ਇਸੇ ਲੜੀ ਤਹਿਤ ਹਲਕਾ ਟਾਂਡਾ ਵਿਖੇ ਅਕਾਲੀ ਵਰਕਰਾਂ ਵਲੋਂ ਵੀ ਡੋਰ ਟੂ ਡੋਰ ਕੰਪੇਨ ਨੂੰ ਭਰਵਾਂ ਉਤਸ਼ਾਹ ਮਿਲ ਰਿਹਾ ਹੈ।
ਅਜੀਤ ਡੈਸਕ
20-11-2026